ਪਉੜੀ ॥
Pauree:
ਸਭੁ ਕੋ ਤੇਰਾ ਤੂੰ ਸਭਸੁ ਦਾ ਤੂੰ ਸਭਨਾ ਰਾਸਿ ॥
ਹੇ ਹਰੀ !) ਹਰੇਕ ਜੀਵ ਤੇਰਾ (ਬਣਾਇਆ ਹੋਇਆ ਹੈ) ਤੂੰ ਸਭ ਦਾ (ਮਾਲਕ ਹੈਂ ਅਤੇ) ਸਭਨਾਂ ਦਾ ਖ਼ਜ਼ਾਨਾ ਹੈਂ (ਭਾਵ, ਰਾਜ਼ਕ ਹੈਂ)
All are Yours, and You belong to all. You are the wealth of all.
ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥
ਇਸੇ ਕਰ ਕੇ ਸਦਾ ਜੋਦੜੀਆਂ ਕਰਕੇ ਸਾਰੇ ਜੀਵ ਤੇਰੇ ਪਾਸੋਂ ਹੀ ਦਾਨ ਮੰਗਦੇ ਹਨ
Everyone begs from You, and all offer prayers to You each day.
ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥
ਜਿਸ ਨੂੰ ਤੂੰ ਦਾਤਿ ਦੇਂਦਾ ਹੈਂ, ਉਸ ਨੂੰ ਸਭ ਕੁਝ ਮਿਲ ਜਾਂਦਾ ਹੈ (ਭਾਵ, ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ) । (ਪਰ ਜੋ ਹੋਰ ਦਰ ਢੂੰਡਦੇ ਹਨ, ਉਹਨਾਂ ਦੇ) ਤੂੰ ਨਿਕਟ-ਵਰਤੀ ਹੁੰਦਾ ਹੋਇਆ ਭੀ (ਉਹਨਾਂ ਨੂੰ) ਦੂਰਿ ਪ੍ਰਤੀਤ ਹੋ ਰਿਹਾ ਹੈਂ
Those, unto whom You give, receive everything. You are far away from some, and You are close to others.
ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥
ਕੋਈ ਧਿਰ ਭੀ ਮਨ ਵਿਚ ਨਿਰਨਾ ਕਰ ਕੇ ਵੇਖ ਲਏ (ਹੇ ਹਰੀ !) ਤੇਥੋਂ ਬਿਨਾ ਹੋਰ ਕੋਈ ਟਿਕਾਣਾ ਨਹੀਂ, ਜਿਥੋਂ ਕੁਝ ਮੰਗ ਸਕੀਏ
Without You, there is not even a place to stand begging. See this yourself and verify it in your mind.
ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥੯॥
(ਉਂਞ ਤਾਂ) ਸਾਰੇ ਜੀਵ ਤੇਰੀ ਹੀ ਵਡਿਆਈ ਕਰ ਰਹੇ ਹਨ, (ਪਰ) (ਜੋ ਜੀਵ) ਗੁਰੂ ਦੇ ਸਨਮੁਖ ਰਹਿੰਦੇ ਹਨ (ਉਹਨਾਂ ਨੂੰ) (ਤੂੰ ਆਪਣੀ ਦਰਗਾਹ ਵਿਚ ਪਰਗਟ ਕਰਦਾ ਹੈਂ (ਭਾਵ, ਆਦਰ ਬਖ਼ਸ਼ਦਾ ਹੈਂ) ।੯।
All praise You, O Lord; at Your Door, the Gurmukhs are enlightened. ||9||