ਸੋਰਠਿ ਮਹਲਾ ੧ ॥
Sorat'h, First Mehl:
ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥
ਹੇ ਮੇਰੇ ਠਾਕੁਰ! ਮੈਂ ਵਿਕਾਰੀ ਹਾਂ, (ਸਦਾ ਵਿਕਾਰਾਂ ਵਿਚ ਹੀ) ਡਿਗਿਆ ਰਹਿੰਦਾ ਹਾਂ, ਬੜਾ ਹੀ ਪਖੰਡੀ ਹਾਂ, ਤੂੰ ਪਵਿਤ੍ਰ ਨਿਰੰਕਾਰ ਹੈਂ । (ਇਤਨੀ ਭਾਰੀ ਵਿੱਥ ਹੁੰਦਿਆਂ ਮੈਂ ਤੇਰੇ ਚਰਨਾਂ ਵਿਚ ਕਿਵੇਂ ਪਹੰੁਚਾਂ?) ।
I am a wicked sinner and a great hypocrite; You are the Immaculate and Formless Lord.
ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥
(ਪਰ ਤੂੰ ਸਰਨ ਪਏ ਦੀ ਲਾਜ ਰੱਖਣ ਵਾਲਾ ਹੈਂ) ਜੇਹੜੇ ਬੰਦੇ ਤੇਰੀ ਸਰਨ ਪੈਂਦੇ ਹਨ; ਉਹ ਅਟੱਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ-ਰਸ ਚੱਖ ਕੇ ਉਸ ਸਭ ਤੋਂ ਉੱਚੇ ਰਸ ਵਿਚ ਮਸਤ ਰਹਿੰਦੇ ਹਨ ।੧।
Tasting the Ambrosial Nectar, I am imbued with supreme bliss; O Lord and Master, I seek Your Sanctuary. ||1||
ਕਰਤਾ ਤੂ ਮੈ ਮਾਣੁ ਨਿਮਾਣੇ ॥
ਹੇ ਮੇਰੇ ਕਰਤਾਰ! (ਦੁਨੀਆ ਵਿਚ ਕਿਸੇ ਨੂੰ ਧਨ ਦਾ ਮਾਣ, ਕਿਸੇ ਨੂੰ ਗੁਣਾਂ ਦਾ ਫ਼ਖ਼ਰ । ਮੇਰੇ ਪੱਲੇ ਗੁਣ ਨਹੀਂ ਹਨ) ਮੈਂ ਨਿਮਾਣੇ ਵਾਸਤੇ ਤੂੰ ਹੀ ਮਾਣ ਹੈਂ (ਮੈਨੂੰ ਤੇਰਾ ਹੀ ਮਾਣ ਹੈ, ਆਸਰਾ ਹੈ) ।
O Creator Lord, You are the honor of the dishonored.
ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥
ਜਿਨ੍ਹਾਂ ਦੇ ਪੱਲੇ ਪਰਮਾਤਮਾ ਦਾ ਨਾਮ-ਧਨ ਹੈ, ਜੋ ਗੁਰ-ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੇ ਹਨ ਉਹਨਾਂ ਨੂੰ ਹੀ ਮਾਣ ਮਿਲਦਾ ਹੈ ਉਹਨਾਂ ਨੂੰ ਹੀ ਵਡਿਆਈ ਮਿਲਦੀ ਹੈ ।ਰਹਾਉ।
In my lap is the honor and glory of the wealth of the Name; I merge into the True Word of the Shabad. ||Pause||
ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥
ਹੇ ਪ੍ਰਭੂ! ਤੂੰ ਗੁਣਾਂ ਨਾਲ ਭਰਪੂਰ ਹੈਂ, ਅਸੀ ਜੀਵ ਊਣੇ ਹਾਂ ਤੇ ਥੋੜ੍ਹ-ਵਿਤੇ ਹਾਂ । ਤੂੰ ਗੰਭੀਰ ਹੈਂ ਅਸੀ ਹੌਲੇ ਹਾਂ (ਹੇ ਪ੍ਰਭੂ!) ਜਿਨ੍ਹਾਂ ਦੇ ਮਨ ਦਿਨ ਰਾਤ ਹਰ ਵੇਲੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ (ਉਹਨਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜ ਕੇ ਪੂਰਾ ਤੇ ਗੰਭੀਰ ਬਣਾ ਲੈਂਦਾ ਹੈਂ) ।
You are perfect, while I am worthless and imperfect. You are profound, while I am trivial.
ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥
ਹੇ ਮੇਰੇ ਮਨ! ਤੂੰ ਭੀ ਜੀਭ ਨਾਲ ਪਰਮਾਤਮਾ ਦਾ ਨਾਮ ਜਪ (ਤੇਰੇ ਅੰਦਰ ਭੀ ਉਸ ਦੀ ਮੇਹਰ ਨਾਲ ਗੁਣ ਪੈਦਾ ਹੋ ਜਾਣਗੇ) ।੨।
My mind is imbued with You, day and night and morning, O Lord; my tongue chants Your Name, and my mind meditates on You. ||2||
ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੇ ਅਸੀ ਜੀਵ ਤੇਰੀ ਯਾਦ ਵਿਚ ਹੀ ਟਿਕੇ ਰਹੀਏ, ਜੇ ਅਸੀ ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਵਿਝੇ ਰਹੀਏ, ਤਾਂ ਅਸੀ ਭੀ (ਤੇਰੀ ਮੇਹਰ ਨਾਲ) ਅਡੋਲ-ਚਿੱਤ ਹੋ ਸਕਦੇ ਹਾਂ ।
You are True, and I am absorbed into You; through the mystery of the Shabad, I shall ultimately become True as well.
ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥
ਜੇਹੜੇ ਮਨੁੱਖ ਦਿਨ ਰਾਤ ਤੇਰੇ ਨਾਮ ਵਿਚ ਰੰਗੇ ਰਹਿੰਦੇ ਹਨ ਉਹ ਪਵਿਤ੍ਰ-ਆਤਮਾ ਹਨ, (ਪਰ ਨਾਮ ਵਿਸਾਰ ਕੇ) ਜੋ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹਨਾਂ ਦੇ ਮਨ ਦੀ ਘਾੜਤ ਅਜੇ ਕੋਝੀ ਹੈ ।੩।
Those who are imbued with the Naam day and night are pure, while those who die to be reborn are impure. ||3||
ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥
ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਕੋਈ ਹੋਰ ਮੈਨੂੰ ਉਸ ਵਰਗਾ ਨਹੀਂ ਦਿੱਸਦਾ ਜਿਸ ਦੀ ਮੈਂ ਸਿਫ਼ਤਿ-ਸਾਲਾਹ ਕਰ ਸਕਾਂ ।
I do not see any other like the Lord; who else should I praise? No one is equal to Him.
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥
ਨਾਨਕ ਬੇਨਤੀ ਕਰਦਾ ਹੈ, ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਉਸ (ਲਾ-ਸ਼ਰੀਕ) ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ ।੪।੫।
Prays Nanak, I am the slave of His slaves; by Guru's Instruction, I know Him. ||4||5||