ਸੋਰਠਿ ਮਹਲਾ ੧ ॥
Sorat'h, First Mehl:
 
ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥
ਉਹ ਪਰਮਾਤਮਾ ਅਦ੍ਰਿੱਸ਼ ਹੈ, ਬੇਅੰਤ ਹੈ, ਅਪਹੰੁਚ ਹੈ, ਮਨੁੱਖ ਦੇ ਗਿਆਨ-ਇੰਦ੍ਰੇ ਉਸ ਨੂੰ ਸਮਝ ਨਹੀਂ ਸਕਦੇ, ਮੌਤ ਉਸ ਨੂੰ ਪੋਹ ਨਹੀਂ ਸਕਦੀ, ਕਰਮਾਂ ਦਾ ਉਸ ਉਤੇ ਕੋਈ ਦਬਾਉ ਨਹੀਂ (ਜਿਵੇਂ ਜੀਵ ਕਰਮ-ਅਧੀਨ ਹਨ ਉਹ ਨਹੀਂ) ।
He is unknowable, infinite, unapproachable and imperceptible. He is not subject to death or karma.
 
ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥
ਉਸ ਪ੍ਰਭੂ ਦੀ ਕੋਈ ਜਾਤਿ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਉਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ । ਨਾਹ ਉਸ ਨੂੰ ਕੋਈ ਮੋਹ ਵਿਆਪਦਾ ਹੈ, ਨਾਹ ਉਹਨੂੰ ਕੋਈ ਭਟਕਣਾ ਹੈ ।੧।
His caste is casteless; He is unborn, self-illumined, and free of doubt and desire. ||1||
 
ਸਾਚੇ ਸਚਿਆਰ ਵਿਟਹੁ ਕੁਰਬਾਣੁ ॥
ਮੈਂ ਸਦਾ ਕੁਰਬਾਨ ਹਾਂ ਉਸ ਪਰਮਾਤਮਾ ਤੋਂ ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਜੋ ਸਚਾਈ ਦਾ ਸੋਮਾ ਹੈ ।
I am a sacrifice to the Truest of the True.
 
ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥
ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੰਗ ਹੈ ਅਤੇ ਨਾਹ ਕੋਈ ਚਿਹਨ ਚੱਕ੍ਰ ਹੈ । ਸੱਚੇ ਸ਼ਬਦ ਵਿਚ ਜੁੜਿਆਂ ਉਸ ਦਾ ਥਹੁ-ਪਤਾ ਲੱਗਦਾ ਹੈ ।ਰਹਾਉ।
He has no form, no color and no features; through the True Word of the Shabad, He reveals Himself. ||Pause||
 
ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥
ਉਸ ਪ੍ਰਭੂ ਦੀ ਨਾਹ ਮਾਂ ਨਾਹ ਪਿਉ ਨਾਹ ਉਸ ਦਾ ਕੋਈ ਪੁੱਤਰ ਨਾਹ ਰਿਸ਼ਤੇਦਾਰ । ਨਾਹ ਉਸ ਨੂੰ ਕਾਮ-ਵਾਸਨਾ ਫੁਰਦੀ ਹੈ ਤੇ ਨਾਹ ਹੀ ਉਸ ਦੀ ਕੋਈ ਵਹੁਟੀ ਹੈ ।
He has no mother, father, sons or relatives; He is free of sexual desire; He has no wife.
 
ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥
ਉਸ ਦੀ ਕੋਈ ਖ਼ਾਸ ਕੁਲ ਨਹੀਂ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਬੇਅੰਤ ਹੈ ਪਰੇ ਤੋਂ ਪਰੇ ਹੈ । ਹੇ ਪ੍ਰਭੂ! ਸਭ ਥਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ ।੨।
He has no ancestry; He is immaculate. He is infinite and endless; O Lord, Your Light is pervading all. ||2||
 
ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥
ਹਰੇਕ ਸਰੀਰ ਦੇ ਅੰਦਰ ਪਰਮਾਤਮਾ ਗੁਪਤ ਹੋ ਕੇ ਬੈਠਾ ਹੋਇਆ ਹੈ, ਹਰੇਕ ਘਟ ਵਿਚ ਹਰ ਥਾਂ ਉਸੇ ਦੀ ਜੋਤਿ ਹੈ (ਪਰ ਮਾਇਆ ਦੇ ਮੋਹ ਦੇ ਕਰੜੇ ਕਵਾੜ ਲੱਗੇ ਹੋਣ ਕਰ ਕੇ ਜੀਵ ਨੂੰ ਇਹ ਸਮਝ ਨਹੀਂ ਆਉਂਦੀ) ।
Deep within each and every heart, God is hidden; His Light is in each and every heart.
 
ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥
ਗੁਰੂ ਦੀ ਮਤਿ ਤੇ ਤੁਰ ਕੇ ਜਿਸ ਮਨੁੱਖ ਦੇ ਇਹ ਕਰੜੇ ਕਵਾੜ ਖੁਲ੍ਹਦੇ ਹਨ ਉਸ ਨੂੰ ਇਹ ਸਮਝ ਆਉਂਦੀ ਹੈ ਕਿ ਹਰੇਕ ਜੀਵ ਵਿਚ ਵਿਆਪਕ ਹੰੁਦਾ ਹੋਇਆ ਭੀ ਪ੍ਰਭੂ ਨਿਡਰ ਅਵਸਥਾ ਵਿਚ ਟਿਕਿਆ ਬੈਠਾ ਹੈ ।੩।
The heavy doors are opened by Guru's Instructions; one becomes fearless, in the trance of deep meditation. ||3||
 
ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥
ਸਭ ਜੀਵਾਂ ਨੂੰ ਪੈਦਾ ਕਰ ਕੇ ਸਭ ਦੇ ਸਿਰ ਉਤੇ ਪਰਮਾਤਮਾ ਨੇ ਮੌਤ (ਭੀ) ਟਿਕਾਈ ਹੋਈ ਹੈ, ਸਭ ਜੀਵਾਂ ਦੀ ਜੀਵਨ-ਜੁਗਤਿ ਪ੍ਰਭੂ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ ।
The Lord created all beings, and placed death over the heads of all; all the world is under His Power.
 
ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥
ਜੇਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ-ਪਦਾਰਥ ਹਾਸਲ ਕਰਦੇ ਹਨ, ਉਹ ਗੁਰ-ਸ਼ਬਦ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਢਾਲ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੪।
Serving the True Guru, the treasure is obtained; living the Word of the Shabad, one is emancipated. ||4||
 
ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥
ਪਵਿਤ੍ਰ ਹਿਰਦੇ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਟਿਕ ਸਕਦਾ ਹੈ, ਪਰ ਸੁੱਚੇ ਆਚਰਨ ਵਾਲੇ (ਪਵਿਤ੍ਰ ਹਿਰਦੇ ਵਾਲੇ) ਕੋਈ ਵਿਰਲੇ ਹੰੁਦੇ ਹਨ । (ਗੁਰੂ ਆਪਣੇ ਸ਼ਬਦ ਦੀ ਰਾਹੀਂ ਹਿਰਦਾ ਪਵਿਤ੍ਰ ਕਰ ਕੇ) ਜੀਵ ਨੂੰ ਪਰਮਾਤਮਾ ਮਿਲਾਂਦਾ ਹੈ ।
In the pure vessel, the True Name is contained; how few are those who practice true conduct.
 
ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥
ਹੇ ਨਾਨਕ! ਅਰਦਾਸ ਕਰ—ਹੇ ਪ੍ਰਭੂ! ਮੈਂ ਤੇਰੀ ਸਰਨ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੫।੬।
The individual soul is united with the Supreme Soul; Nanak seeks Your Sanctuary, Lord. ||5||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by