ਸੋਰਠਿ ਮਹਲਾ ੧ ॥
Sorat'h, First Mehl:
ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥
ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਫਦੀ) ਹੈ ਤਿਵੇਂ ਮਾਇਆ-ਵੇੜ੍ਹਿਆ ਜੀਵ ਤ੍ਰਿਸ਼ਨਾ ਦੇ ਅਧੀਨ ਰਹਿ ਕੇ ਦੁਖੀ ਹੰੁਦਾ ਹੈ ।
Like a fish without water is the faithless cynic, who dies of thirst.
ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥
ਇਸੇ ਤਰ੍ਹਾਂ, ਹੇ ਮਨ! ਹਰੀ-ਸਿਮਰਨ ਤੋਂ ਬਿਨਾ ਜੇਹੜਾ ਭੀ ਸੁਆਸ ਖ਼ਾਲੀ ਜਾਂਦਾ ਹੈ (ਉਸ ਵਿਚ ਦੁਖੀ ਹੋ ਹੋ ਕੇ) ਆਤਮਕ ਮੌਤੇ ਮਰੀਦਾ ਹੈ ।੧।
So shall you die, O mind, without the Lord, as your breath goes in vain. ||1||
ਮਨ ਰੇ ਰਾਮ ਨਾਮ ਜਸੁ ਲੇਇ ॥
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰ । (ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਆਨੰਦ ਨਹੀਂ ਮਿਲ ਸਕਦਾ ।
O mind, chant the Lord's Name, and praise Him.
ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥
ਪ੍ਰਭੂ (ਮੇਹਰ ਕਰ ਕੇ) ਜਿਸ ਨੂੰ ਗੁਰੂ ਮਿਲਾਂਦਾ ਹੈ ਉਸ ਨੂੰ (ਇਹ ਰਸ) ਦੇਂਦਾ ਹੈ ।ਰਹਾਉ।
Without the Guru, how will you obtain this juice? The Guru shall unite you with the Lord. ||Pause||
ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥
(ਹੇ ਮਨ!) ਸੰਤ ਜਨਾਂ ਦੀ ਸੰਗਤਿ ਵਿਚ ਮਿਲ (ਸਤਸੰਗ ਵਿਚ ਰਹਿ ਕੇ) ਗੁਰੂ ਦੇ ਸਨਮੁਖ ਰਹਿਣਾ ਹੀ (ਅਸਲ) ਤੀਰਥ (-ਇਸ਼ਨਾਨ) ਹੈ ।
For the Gurmukh, meeting with the Society of the Saints is like making a pilgrimage to a sacred shrine.
ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥
ਜਿਸ ਮਨੁੱਖ ਨੂੰ ਗੁਰੂ ਦਾ ਦਰਸਨ ਹੋ ਜਾਂਦਾ ਹੈ ਉਸ ਨੂੰ ਅਠਾਹਠ ਤੀਰਥਾਂ ਦਾ ਇਸ਼ਨਾਨ ਪ੍ਰਾਪਤ ਹੋ ਜਾਂਦਾ ਹੈ ।੨।
The benefit of bathing at the sixty-eight sacred shrines of pilgrimage is obtained by the Blessed Vision of the Guru's Darshan. ||2||
ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥
ਜਿਸ ਨੇ ਆਪਣੇ ਇੰਦ੍ਰਿਆਂ ਨੂੰ ਵੱਸ ਵਿਚ ਨਹੀਂ ਕੀਤਾ ਉਹ ਜੋਗੀ (ਨਿਸਫਲ ਹੈ), ਜੇ ਅੰਦਰ ਸੰਤੋਖ ਨਹੀਂ, ਉੱਚਾ ਜੀਵਨ ਨਹੀਂ, ਤਾਂ (ਕੀਤਾ ਹੋਇਆ) ਤਪ ਵਿਅਰਥ ਹੈ ।
Like the Yogi without abstinence, and like penance without truth and contentment,
ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥
ਇਸੇ ਤਰ੍ਹਾਂ ਜੇ ਪ੍ਰਭੂ ਦਾ ਨਾਮ ਨਹੀਂ ਸਿਮਰਿਆ, ਤਾਂ ਇਹ ਮਨੁੱਖਾ ਸਰੀਰ ਵਿਅਰਥ ਹੈ । ਨਾਮ-ਹੀਣੇ ਮਨੁੱਖ ਦੇ ਅੰਦਰ ਵਿਕਾਰ ਹੀ ਵਿਕਾਰ ਹੈ, ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ ।੩।
so is the body without the Lord's Name; death will slay it, because of the sin within. ||3||
ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥
(ਪ੍ਰਭੂ-ਚਰਨਾਂ ਦਾ) ਪਿਆਰ ਮਾਇਆ-ਵੇੜ੍ਹੇ ਬੰਦਿਆਂ ਤੋਂ ਨਹੀਂ ਮਿਲਦਾ, ਗੁਰੂ ਨਾਲ ਪਿਆਰ ਪਾਇਆਂ ਹੀ ਪਰਮਾਤਮਾ ਮਿਲਦਾ ਹੈ ।
The faithless cynic does not obtain the Lord's Love; the Lord's Love is obtained only through the True Guru.
ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸਨੂੰ ਸੁਖਾਂ ਦੁੱਖਾਂ ਦਾ ਦੇਣ ਵਾਲਾ ਰੱਬ ਮਿਲ ਪੈਂਦਾ ਹੈ, ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਲੀਨ ਰਹਿੰਦਾ ਹੈ ।੪।੭।
One who meets with the Guru, the Giver of pleasure and pain, says Nanak, is absorbed in the Lord's Praise. ||4||7||