ਸਲੋਕ ਮਃ ੩ ॥
Shalok, Third Mehl:
ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥
ਪੜ੍ਹ ਪੜ੍ਹ ਕੇ ਪੰਡਿਤ (ਜੀਭ ਨਾਲ ਵੇਦ ਆਦਿਕ ਦਾ) ਉੱਚੀ ਸੁਰ ਨਾਲ ਉਚਾਰਣ ਕਰਦਾ ਹੈ, (ਪਰ) ਮਾਇਆ ਦਾ ਮੋਹ ਪਿਆਰ (ਉਸ ਨੂੰ ਵਿਆਪ ਰਿਹਾ ਹੈ)
The Pandits, the religious scholars, read and read, and shout out loud, but they are attached to the love of Maya.
ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥
(ਉਹ) ਹਿਰਦੇ ਵਿਚ ਰੱਬ ਦੀ ਭਾਲ ਨਹੀਂ ਕਰਦਾ, (ਇਸ ਕਰਕੇ) ਮਨੋਂ ਮੂਰਖ ਤੇ ਅਨਪੜ੍ਹ (ਹੀ ਹੈ)
They do not recognize God within themselves-they are so foolish and ignorant!
ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥
ਮਾਇਆ ਦੇ ਪਿਆਰ ਵਿਚ (ਉਸ ਨੂੰ ਆਪ ਨੂੰ ਤਾਂ) ਸਮਝ ਨਹੀਂ ਆਉਂਦੀ, (ਤੇ) ਸੰਸਾਰ ਨੂੰ ਮੱਤਾਂ ਦੇਂਦਾ ਹੈ
In the love of duality, they try to teach the world, but they do not understand meditative contemplation.
ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥
(ਇਹੋ ਜਿਹਾ ਪੰਡਿਤ) ਮਨੱੁਖਾ ਜਨਮ ਵਿਅਰਥ ਗਵਾਉਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।੧।
They lose their lives uselessly; they die, only to be re-born, over and over again. ||1||