ਸੋਰਠਿ ਮਹਲਾ ੩ ॥
Sorat'h, Third Mehl:
ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥
ਹੇ ਭਾਈ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਕੇ ਭਗਤੀ ਕਰਦੇ ਹਨ ਅਤੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।
The Gurmukhs practice devotional worship, and become pleasing to God; night and day, they chant the Naam, the Name of the Lord.
ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥
ਹੇ ਪ੍ਰਭੂ! ਭਗਤਾਂ ਦੀ ਸੰਭਾਲ ਤੂੰ ਆਪ ਕਰਦਾ ਹੈਂ, ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਕਿਉਂਕਿ ਉਹ ਤੈਨੂੰ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ ।
You Yourself protect and take care of Your devotees, who are pleasing to Your Mind.
ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥
ਤੂੰ ਉਹਨਾਂ ਨੂੰ ਆਪਣੇ ਗੁਣ ਬਖ਼ਸ਼ਦਾ ਹੈਂ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਨਾਲ ਸਾਂਝ ਪਾਂਦੇ ਹਨ । ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ (ਭਗਤ) ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਰਹਿੰਦੇ ਹਨ ।
You are the Giver of virtue, realized through the Word of Your Shabad. Uttering Your Glories, we merge with You, O Glorious Lord. ||1||
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥
ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ ਚੇਤੇ ਕਰਦਾ ਰਹੁ ।
O my mind, remember always the Dear Lord.
ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥
ਅਖ਼ੀਰਲੇ ਸਮੇ ਪਰਮਾਤਮਾ ਹੀ ਤੇਰਾ ਮਦਦਗਾਰ ਬਣੇਗਾ, ਪਰਮਾਤਮਾ ਸਦਾ ਤੇਰੇ ਨਾਲ ਸਾਥ ਨਿਬਾਹੇਗਾ ।ਰਹਾਉ।
At the very last moment, He alone shall be your best friend; He shall always stand by you. ||Pause||
ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥
ਪਰ, ਹੇ ਭਾਈ! ਭੈੜੇ ਮਨੁੱਖ ਸਦਾ ਭੈੜ ਹੀ ਕਮਾਂਦੇ ਹਨ, ਉਹ ਵਿਚਾਰ ਕਰ ਕੇ ਸਮਝਦੇ ਨਹੀਂ ਕਿ ਭੈੜੀ ਨਿੰਦਿਆ (ਆਦਿਕ) ਤੋਂ ਕਿਸੇ ਨੇ ਕਦੇ ਚੰਗਾ ਫਲ ਨਹੀਂ ਪਾਇਆ ।
The gathering of the wicked enemies shall always practice falsehood; they do not contemplate understanding.
ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥
ਹਰਣਾਖਸ਼ (ਨੇ ਭਗਤ ਨੂੰ ਦੁੱਖ ਦੇਣਾ ਸ਼ੁਰੂ ਕੀਤਾ, ਤਾਂ ਉਹ) ਨਹੰੁਆਂ ਨਾਲ ਚੀਰਿਆ ਗਿਆ ।
Who can obtain fruit from the slander of evil enemies? Remember that Harnaakhash was torn apart by the Lord's claws.
ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥
ਪਰਮਾਤਮਾ ਦਾ ਭਗਤ ਪ੍ਰਹਿਲਾਦ ਸਦਾ ਪਰਮਾਤਮਾ ਦੇ ਗੁਣ ਗਾਂਦਾ ਸੀ, ਪਰਮਾਤਮਾ ਨੇ ਉਸ ਨੂੰ (ਨਰਸਿੰਘ ਰੂਪ ਧਾਰ ਕੇ) ਬਚਾ ਲਿਆ ।੨।
Prahlaad, the Lord's humble servant, constantly sang the Glorious Praises of the Lord, and the Dear Lord saved him. ||2||
ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਕੋਈ ਅਕਲ-ਸ਼ਊਰ ਨਹੀਂ ਹੰੁਦੀ, ਉਹ ਆਪਣੇ ਆਪ ਨੂੰ ਤਾਂ ਚੰਗਾ ਸਮਝਦੇ ਹਨ,
The self-willed manmukhs see themselves as being very virtuous; they have absolutely no understanding at all.
ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥
ਪਰ ਨੇਕ ਬੰਦਿਆਂ ਦੀ ਨਿੰਦਿਆ ਕਰਨ ਵਿਚ ਰੁੱਝੇ ਰਹਿੰਦੇ ਹਨ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ ।
They indulge in slander of the humble spiritual people; they waste their lives away, and then they have to depart.
ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥
ਉਹ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਆਖ਼ਰ ਹੱਥ ਮਲਦੇ (ਜਗਤ ਤੋਂ) ਚਲੇ ਜਾਂਦੇ ਹਨ ।੩।
They never think of the Lord's Name, and in the end, they depart, regretting and repenting. ||3||
ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥
ਹੇ ਭਾਈ! ਪਰਮਾਤਮਾ ਆਪ ਹੀ ਭਗਤਾਂ ਦੀ ਜ਼ਿੰਦਗੀ ਕਾਮਯਾਬ ਬਣਾਂਦਾ ਹੈ, ਉਹ ਆਪ ਹੀ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜਦਾ ਹੈ,
The Lord makes the lives of His devotees fruitful; He Himself links them to the Guru's service.
ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥
(ਇਸ ਤਰ੍ਹਾਂ ਉਹ) ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਗੁਰੂ ਦੇ ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ ਅਤੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ ।
Imbued with the Word of the Shabad, and intoxicated with celestial bliss, night and day, they sing the Glorious Praises of the Lord.
ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥
ਦਾਸ ਨਾਨਕ ਬੇਨਤੀ ਕਰਦਾ ਹੈ—ਮੈਂ ਉਹਨਾਂ ਭਗਤਾਂ ਦੇ ਚਰਨੀਂ ਲੱਗਦਾ ਹਾਂ ।੪।੫।
Slave Nanak utters this prayer: O Lord, please, let me fall at their feet. ||4||5||