ਸੋਰਠਿ ਮਹਲਾ ੩ ਘਰੁ ੧ ॥
Sorat'h, Third Mehl, First House:
 
ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥
ਹੇ ਭਾਈ! ਜਗਤ ਵਿਚ ਗੁਰੂ (ਹੀ) ਸੁਖ ਦਾ ਸਮੁੰਦਰ ਹੈ, (ਗੁਰੂ ਤੋਂ ਬਿਨਾ) ਕਿਸੇ ਹੋਰ ਥਾਂ ਸੁਖ ਨਹੀਂ ਮਿਲਦਾ ।
The True Guru is the ocean of peace in the world; there is no other place of rest and peace.
 
ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥
ਜਗਤ ਆਪਣੀ ਹਉਮੈ ਦੇ ਕਾਰਨ (ਗੁਰੂ ਤੋਂ ਖੁੰਝ ਕੇ) ਦੁੱਖ ਵਿਚ ਰੋਗ ਵਿਚ ਗ੍ਰਸਿਆ ਰਹਿੰਦਾ ਹੈ, ਮੁੜ ਮੁੜ ਜੰਮਦਾ ਮਰਦਾ ਹੈ, ਧਾਹਾਂ ਮਾਰ ਮਾਰ ਕੇ ਰੋਂਦਾ ਹੈ (ਦੁੱਖੀ ਹੰੁਦਾ ਹੈ) ।੧।
The world is afflicted with the painful disease of egotism; dying, only to be reborn, it cries out in pain. ||1||
 
ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥
ਹੇ ਬੰਦੇ! ਗੁਰੂ ਦੀ ਸਰਨ ਪਉ, ਤੇ, ਆਤਮਕ ਆਨੰਦ ਮਾਣ ।
O mind, serve the True Guru, and obtain peace.
 
ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥
ਜੇ ਤੂੰ ਗੁਰੂ ਦੀ ਦੱਸੀ ਸੇਵਾ ਕਰੇਂਗਾ, ਤਾਂ ਸੁਖ ਪਾਏਂਗਾ । ਨਹੀਂ ਤਾਂ ਆਪਣਾ ਜੀਵਨ ਵਿਅਰਥ ਗੁਜ਼ਾਰ ਕੇ (ਇਥੋਂ) ਚਲਾ ਜਾਏਂਗਾ ।ਰਹਾਉ।
If you serve the True Guru, you shall find peace; otherwise, you shall depart, after wasting away your life in vain. ||Pause||
 
ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥
ਹੇ ਭਾਈ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਉਂਦਾ ।
Led around by the three qualities, he does many deeds, but he does not come to taste and savor the subtle essence of the Lord.
 
ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥
ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ ।੨।
He says his evening prayers, and makes offerings of water, and recites his morning prayers, but without true understanding, he still suffers in pain. ||2||
 
ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥
ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ ।
One who serves the True Guru is very fortunate; as the Lord so wills, he meets with the Guru.
 
ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥
(ਗੁਰੂ ਦੀ ਸ਼ਰਨ ਪੈਣ ਵਾਲੇ) ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ (ਗੁਰੂ ਪਾਸੋਂ) ਪਰਮਾਤਮਾ ਦੇ ਨਾਮ ਦਾ ਰਸ ਪੀ ਕੇ ਸਦਾ ਰੱਜੇ ਰਹਿੰਦੇ ਹਨ ।੩।
Drinking in the sublime essence of the Lord, His humble servants remain ever satisfied; they eradicate self-conceit from within themselves. ||3||
 
ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥
ਹੇ ਭਾਈ! ਇਹ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਅੰਨ੍ਹਿਆਂ ਵਾਲਾ ਹੀ ਕੰਮ ਸਦਾ ਕਰਦਾ ਹੈ । ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵਨ ਦਾ ਸਹੀ) ਰਸਤਾ ਨਹੀਂ ਲੱਭ ਸਕਦਾ ।
This world is blind, and all act blindly; without the Guru, no one finds the Path.
 
ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥
ਹੇ ਨਾਨਕ! ਜੇ ਇਸ ਨੂੰ ਗੁਰੂ ਮਿਲ ਪਏ, ਤਾਂ (ਪਰਮਾਤਮਾ ਨੂੰ) ਅੱਖਾਂ ਨਾਲ ਵੇਖ ਲੈਂਦਾ ਹੈ, ਆਪਣੇ ਹਿਰਦੇ-ਘਰ ਵਿਚ ਹੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲੈਂਦਾ ਹੈ ।੪।੧੦।
O Nanak, meeting with the True Guru, one sees with his eyes, and finds the True Lord within the home of his own being. ||4||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by