ਮਃ ੩ ॥
Third Mehl:
ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥
ਵਿਚਾਰ ਕਰ ਕੇ ਸਮਝ ਲਵੋ (ਭਾਵ, ਵੇਖ ਲਵੋ), ਜਿਨ੍ਹਾਂ ਨੇ ਸਤਿਗੁਰੂ ਦੀ ਦੱਸੀ ਹੋਈ ਕਾਰ ਕੀਤੀ ਹੈ ਉਨ੍ਹਾਂ ਨੂੰ ਹੀ ਨਾਮ ਦੀ ਪ੍ਰਾਪਤੀ ਹੋਈ ਹੈ
Those who serve the True Guru obtain the Name. Reflect on this and understand.
ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥
ਉਹਨਾਂ ਦੇ ਹੀ ਹਿਰਦੇ ਵਿਚ ਸਦਾ ਸ਼ਾਂਤੀ ਤੇ ਸੁਖ ਵੱਸਦਾ ਹੈ ਤੇ ਕਲਪਣਾ ਮੁੱਕ ਜਾਂਦੀ ਹੈ
Eternal peace and joy abide in their minds; they abandon their cries and complaints.
ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥
‘ਆਪਣੇ ਆਪ ਨੂੰ ਖਾ ਜਾਏ (ਭਾਵ, ਆਪਾ-ਭਾਵ ਨਿਵਾਰੇ) ਤਾਂ ਮਨ ਸਾਫ਼ ਹੰੁਦਾ ਹੈ’—ਇਹ ਵਿਚਾਰ (ਭੀ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹੀ (ਉਪਜਦੀ ਹੈ)
Their identity consumes their identical identity, and their minds become pure by contemplating the Word of the Guru's Shabad.
ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥
ਹੇ ਨਾਨਕ ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਮੁਕਤ ਹਨ, (ਕਿਉਂਕਿ) ਪ੍ਰਭੂ ਜੀ ਦੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ ।੨।
O Nanak, attuned to the Shabad, they are liberated. They love their Beloved Lord. ||2||