ਸੋਰਠਿ ਮਹਲਾ ੪ ॥
Sorat'h, Fourth Mehl:
 
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥
ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, ਆਪ ਹੀ (ਜਗਤ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰ ਦੇਂਦਾ ਹੈ ।
He Himself, the Beloved, is Himself all-in-all; He Himself establishes and disestablishes.
 
ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥
ਪ੍ਰਭੂ ਆਪ ਹੀ (ਜਗਤ-ਰਚਨਾ ਨੂੰ) ਵੇਖ ਕੇ ਖ਼ੁਸ਼ ਹੰੁਦਾ ਹੈ, ਕੌਤਕ-ਤਮਾਸ਼ੇ ਰਚ ਕੇ ਆਪ ਹੀ ਵੇਖਦਾ ਹੈ, ਆਪਣੇ ਆਪ ਨੂੰ ਹੀ ਵੇਖਦਾ ਹੈ ।
The Beloved Himself beholds, and rejoices; God Himself works wonders, and beholds them.
 
ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥
ਪ੍ਰਭੂ ਆਪ ਹੀ (ਹਰੇਕ) ਵਣ ਵਿਚ (ਹਰੇਕ) ਤੀਲੇ ਵਿਚ ਹਰ ਥਾਂ ਮੌਜੂਦ ਹੈ । ਗੁਰੂ ਦੀ ਸ਼ਰਨ ਪਿਆਂ ਉਹ ਪ੍ਰਭੂ ਦਿੱਸ ਪੈਦਾ ਹੈ ।੧।
The Beloved Himself is contained in all the woods and meadows; as Gurmukh, He reveals Himself. ||1||
 
ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥
ਹੇ ਮੇਰੇ ਮਨ! ਸਦਾ ਪਰਮਾਤਮਾ (ਦੇ ਨਾਮ) ਨੂੰ ਜਪਿਆ ਕਰ, (ਜੇਹੜਾ ਮਨੁੱਖ ਜਪਦਾ ਹੈ ਉਹ) ਨਾਮ ਦੇ ਰਸ ਨਾਲ (ਮਾਇਆ ਵਲੋਂ) ਰੱਜ ਜਾਂਦਾ ਹੈ ।
Meditate, O mind, on the Lord, Har, Har; through the sublime essence of Lord's Name, you shall be satisfied.
 
ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥ ਰਹਾਉ ॥
ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਬਹੁਤ ਸੁਆਦਲਾ ਹੈ, ਬਹੁਤ ਮਿੱਠਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਚੱਖ ਕੇ ਹੀ ਪਤਾ ਲੱਗਦਾ ਹੈ ।ਰਹਾਉ।
The Ambrosial Nectar of the Naam, is the sweetest juice; through the Word of the Guru's Shabad, its taste is revealed. ||Pause||
 
ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥
ਹੇ ਭਾਈ! ਪ੍ਰਭੂ ਆਪ ਹੀ ਦਰਿਆ ਦਾ ਕੰਢਾ ਹੈ, ਆਪ ਹੀ (ਦਰਿਆ ਤੋਂ ਲੰਘਣ ਲਈ) ਤੁਲਹਾ ਹੈ, ਆਪ ਹੀ (ਦਰਿਆ ਤੋਂ) ਪਾਰ ਲੰਘਦਾ ਹੈ, ਆਪਣੇ ਆਪ ਨੂੰ ਹੀ ਲੰਘਾਂਦਾ ਹੈ ।
The Beloved is Himself the place of pilgrimage and the raft; God Himself ferries Himself across.
 
ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥
ਪ੍ਰਭੂ ਆਪ ਹੀ (ਮਾਇਆ ਦਾ) ਜਾਲ ਵਿਛਾਂਦਾ ਹੈ (ਉਹ ਜਾਲ ਵਿਚ ਫਸਣ ਵਾਲਾ) ਸਾਰਾ ਜਗਤ-ਮਛਲੀ ਆਪਣੇ ਆਪ ਨੂੰ ਹੀ ਬਣਾਂਦਾ ਹੈ ।
The Beloved Himself casts the net over all the world; the Lord Himself is the fish.
 
ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥
(ਫਿਰ ਭੀ ਉਹ) ਆਪ ਭੁੱਲਣ ਵਾਲਾ ਨਹੀਂ ਹੈ, ਉਹ ਕਦੇ (ਮਾਇਆ-ਜਾਲ ਵਿਚ ਫਸਣ ਵਾਲੀ) ਭੁੱਲ ਨਹੀਂ ਕਰਦਾ । ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ।੨।
The Beloved Himself is infallible; He makes no mistakes. There is no other like Him to be seen. ||2||
 
ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥
ਹੇ ਭਾਈ! ਪ੍ਰਭੂ ਆਪ ਹੀ (ਜੋਗੀ ਦੀ ਵਜਾਣ ਵਾਲੀ) ਸਿੰਙੀ ਹੈ, ਆਪ ਹੀ (ਉਸ ਵੱਜਦੀ ਸਿੰਙੀ ਦੀ) ਆਵਾਜ਼ ਹੈ, ਆਪ ਹੀ (ਸਿੰਙੀ ਦੀ) ਸੁਰ ਵਜਾਂਦਾ ਹੈ, ਆਪਣੇ ਆਪ ਨੂੰ ਹੀ ਵਜਾਂਦਾ ਹੈ ।
The Beloved Himself is the Yogi's horn, and the sound current of the Naad; He Himself plays the tune.
 
ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥
ਸਰਬ-ਵਿਆਪਕ ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ (ਧੂਣੀਆਂ ਆਦਿਕ ਨਾਲ) ਤਪ ਤਪਦਾ ਹੈ ।
The Beloved Himself is the Yogi, the Primal Being; He Himself practices intense meditation.
 
ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥
ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਆਪਣੇ ਆਪ ਨੂੰ ਉਪਦੇਸ਼ ਕਰਦਾ ਹੈ ।੩।
He Himself is the True Guru, and He Himself is the disciple; God Himself imparts the Teachings. ||3||
 
ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਆਪਣਾ ਨਾਮ ਜਪਦਾ ਹੈ ।
The Beloved Himself inspires us to chant His Name, and He Himself practices meditation.
 
ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਆਪ ਹੀ ਉਸ ਨਾਮ-ਰਸ ਨੂੰ ਪੀਂਦਾ ਹੈ, ਆਪਣੇ ਆਪ ਨੂੰ ਪੀਂਦਾ ਹੈ ।
The Beloved Himself is the Ambrosial Nectar; He Himself is the juice of it.
 
ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
ਹੇ ਦਾਸ ਨਾਨਕ! ਪ੍ਰਭੂ ਆਪ ਹੀ ਆਪਣੀ ਸਿਫ਼ਤਿ-ਸਾਲਾਹ ਕਰਦਾ ਹੈ, ਆਪ ਹੀ ਆਪਣੇ ਨਾਮ-ਰਸ ਨਾਲ ਰੱਜਦਾ ਹੈ ।੪।੩।
The Beloved Himself praises Himself; servant Nanak is satisfied, with the sublime essence of the Lord. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by