ਸੋਰਠਿ ਮਹਲਾ ੪ ॥
Sorat'h, Fourth Mehl:
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ ।
The Beloved Himself created the Universe; He made the light of the sun and the moon.
ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥
ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ ।
The Beloved Himself is the power of the powerless; He Himself is the honor of the dishonored.
ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥
ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧।
The Beloved Himself grants His Grace and protects us; He Himself is wise and all-knowing. ||1||
ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ ।
O my mind, chant the Name of the Lord, and receive His Insignia.
ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ।
Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||
ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ ।
The Beloved Himself pervades His Glorious Praises, and He Himself approves them.
ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥
ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ ।
The Beloved Himself grants His forgiveness, and He Himself bestows the Insignia of Truth.
ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥
ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨।
The Beloved Himself obeys His Will, and He Himself issues His Command. ||2||
ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥
ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ ।
The Beloved Himself is the treasure of devotion; He Himself gives His gifts.
ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥
ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ ।
The Beloved Himself commits some to His service, and He Himself blesses them with honor.
ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥
ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩।
The Beloved Himself is absorbed in Samaadhi; He Himself is the treasure of excellence. ||3||
ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥
ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ ।
The Beloved Himself is the greatest; He Himself is supreme.
ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥
ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ ।
The Beloved Himself appraises the value; He Himself is the scale, and the weights.
ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।
The Beloved Himself is unweighable - He weighs Himself; servant Nanak is forever a sacrifice to Him. ||4||5||