ਸੋਰਠਿ ਮਃ ੪ ਦੁਤੁਕੇ ॥
Sorat'h, Fourth Mehl, Du-Tukas:
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ ਕਰਦਾ ਰਹਿੰਦਾ ਹੈ ।
Separated from the Lord for countless lifetimes, the self-willed manmukh suffers in pain, engaged in acts of egotism.
ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
(ਪਰ) ਗੁਰੂ ਦੇ ਚਰਨ ਛੁੰਹਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ । ਹੇ ਗੋਬਿੰਦ! (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸਰਨ ਆ ਪੈਂਦਾ ਹੈ ।੧।
Beholding the Holy Saint, I found God; O Lord of the Universe, I seek Your Sanctuary. ||1||
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥
The Love of God is very dear to me.
ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
When I joined the Sat Sangat, the Company of the Holy People, the Lord, the embodiment of peace, came into my heart. ||Pause||
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
ਹੇ ਪ੍ਰਭੂੁ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ ।
You dwell, hidden, within my heart day and night, Lord; but the poor fools do not understand Your Love.
ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
(ਹੇ ਭਾਈ!) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ ।੨।
Meeting with the Almighty True Guru, God was revealed to me; I sing His Glorious Praises, and reflect upon His Glories. ||2||
ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸੜਨ ਪੈਦਾ ਕਰ ਰਹੀ ਸੀ) ।
As Gurmukh, I have become enlightened; peace has come, and evil-mindedness has been dispelled from my mind.
ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ । ਹੇ ਸਰਬ-ਵਿਆਪਕ ਪ੍ਰਭੂ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ ।੩।
Understanding the relationship of the individual soul with God, I have found peace, in Your Sat Sangat, Your True Congregation, O Lord. ||3||
ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ । (ਪਰ, ਹੇ ਪ੍ਰਭੂ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੰੁਦੀ ਹੈ ।
Those who are blessed by Your Kind Mercy, meet the Almighty Lord, and find the Guru.
ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਹੇ ਨਾਨਕ! (ਅਜੇਹਾ ਮਨੁੱਖ) ਆਤਮਕ ਅਡੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।੪।੭।
Nanak has found the immeasurable, celestial peace; night and day, he remains awake to the Lord, the Master of the Forest of the Universe. ||4||7||