ਸੋਰਠਿ ਮਹਲਾ ੪ ਪੰਚਪਦਾ ॥
Sorat'h, Fourth Mehl, Panch-Padas:
 
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ
If one eats the uneatable, then he becomes a Siddha, a being of perfect spirituality; through this perfection, he obtains wisdom.
 
ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
(ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ ।੧।
When the arrow of the Lord's Love pierces his body, then his doubt is eradicated. ||1||
 
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
ਹੇ ਮੇਰੇ ਗੋਬਿੰਦ! (ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼
O my Lord of the Universe, please bless Your humble servant with glory.
 
ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
(ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ ।ਰਹਾਉ।
Under Guru's Instructions, enlighten me with the Lord's Name, that I may dwell forever in Your Sanctuary. ||Pause||
 
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ ।
This whole world is engrossed in coming and going; O my foolish and ignorant mind, be mindful of the Lord.
 
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
ਹੇ ਹਰੀ! (ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ ।੨।
O Dear Lord, please, take pity upon me, and unite me with the Guru, that I may merge in the Lord's Name. ||2||
 
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ), ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ । ਇਹ ਵਸਤ ਐਸੀ ਸੰੁਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੰੁਚ ਨਹੀਂ ਹੋ
Only one who has it knows God; he alone has it, to whom God has given it - so very beautiful, unapproachable and unfathomable. Through the Perfect Guru, the unknowable is known. ||3||
 
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੰੁਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੰੁਗਾ ਦੱਸ ਨਹੀਂ ਸਕਦਾ ।
Only one who tastes it knows it, like the mute, who tastes the sweet candy, but cannot speak of it.
 
ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
(ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।
The jewel is concealed, but it is not concealed, even though one may try to conceal it. ||4||
 
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ ।
Everything is Yours, O Inner-knower, Searcher of hearts; You are the Lord God of all.
 
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
ਹੇ ਨਾਨਕ! (ਆਖ—ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ । ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।
He alone receives the gift, unto whom You give it; O servant Nanak, there is no one else. ||5||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by