ਪਉੜੀ ॥
Pauree:
ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥
ਪ੍ਰਭੂ ਦੀ ਬੰਦਗੀ (ਉਂਞ ਤਾਂ ਹਰ ਇਕ ਲਈ ਹੀ) ਸਫਲ ਹੈ (ਭਾਵ, ਮਨੁੱਖਾ ਜਨਮ ਨੂੰ ਸਫਲਾ ਕਰਨ ਵਾਲੀ ਹੈ, ਪਰ) ਕਬੂਲ ਉਸ ਦੀ ਹੰੁਦੀ ਹੈ (ਭਾਵ, ਪੂਰਨ ਸਫਲਤਾ ਉਸ ਨੂੰ ਹੰੁਦੀ ਹੈ) ਜੋ ਸਤਿਗੁਰੂ ਦੇ ਸਨਮੁਖ ਰਹਿੰਦਾ ਹੈ
Service to the Lord is fruitful; through it, the Gurmukh is honored and approved.
ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥
ਉਸੇ ਮਨੁੱਖ ਨੂੰ (ਹੀ) ਸਤਿਗੁਰੂ ਮਿਲਦਾ ਹੈ, ਜਿਸ ਉਤੇ ਪ੍ਰਭੂ ਤਰੁੱਠਦਾ ਹੈ ਅਤੇ ਉਹੋ ਹੀ ਹਰਿ-ਨਾਮ ਦਾ ਸਿਮਰਨ ਕਰਦਾ ਹੈ
That person, with whom the Lord is pleased, meets with the Guru, and meditates on the Name of the Lord.
ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥
(ਜੀਵਾਂ ਨੂੰ ਸੰਸਾਰ-ਸਾਗਰ ਤੋਂ ਜੋ ਪ੍ਰਭੂ) ਪਾਰ ਲੰਘਾਂਦਾ ਹੈ, ਉਹ ਮਿਲਦਾ ਹੀ ਸਤਿਗੁਰੂ ਦੇ ਸ਼ਬਦ ਦੁਆਰਾ ਹੈ
Through the Word of the Guru's Shabad, the Lord is found. The Lord carries us across.
ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥
ਵੇਦ (ਆਦਿਕ ਧਾਰਮਕ ਪੁਸਤਕਾਂ) ਨੂੰ ਭੀ ਜਾ ਕੇ ਪੁੱਛ ਵੇਖੋ (ਭਾਵ, ਪੁਰਾਤਨ ਧਰਮ-ਪੁਸਤਕ ਭੀ ਇਹੀ ਗੱਲ ਦੱਸਦੇ ਹਨ) ਕਿ ਆਪਣੇ ਮਨ ਦੇ ਹਠ ਨਾਲ ਕਿਸੇ ਨੇ ਰੱਬ ਨਹੀਂ ਲੱਭਾ (ਗੁਰੂ ਦੀ ਰਾਹੀਂ ਹੀ ਮਿਲਦਾ ਹੈ)
Through stubborn-mindedness, none have found Him; go and consult the Vedas on this.
ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥੧੦॥
ਹੇ ਨਾਨਕ ! ਹਰੀ ਦੀ ਸੇਵਾ ਉਹੀ ਜੀਵ ਕਰਦਾ ਹੈ ਜਿਸ ਨੂੰ (ਗੁਰੂ ਮਿਲਾ ਕੇ) ਹਰੀ ਆਪਿ ਸੇਵਾ ਵਿਚ ਲਾਏ ।੧੦।
O Nanak, he alone serves the Lord, whom the Lord attaches to Himself. ||10||