ਸੋਰਠਿ ਮਹਲਾ ੫ ਘਰੁ ੧ ਤਿਤੁਕੇ
Sorat'h, Fifth Mehl, First House, Ti-Tukas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ?
Who should I ask? Who should I worship? All were created by Him.
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) ।
Whoever appears to be the greatest of the great, shall ultimately be mixed with the dust.
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧।
The Fearless, Formless Lord, the Destroyer of Fear bestows all comforts, and the nine treasures. ||1||
ਹਰਿ ਜੀਉ ਤੇਰੀ ਦਾਤੀ ਰਾਜਾ ॥
ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ,
O Dear Lord, Your gifts alone satisfy me.
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ।
Why should I praise the poor helpless man? Why should I feel subservient to him? ||Pause||
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ ।
All things come to one who meditates on the Lord; the Lord satisfies his hunger.
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ ।
The Lord, the Giver of peace, bestows such wealth, that it can never be exhausted.
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨।
I am in ecstasy, absorbed in celestial peace; the True Guru has united me in His Union. ||2||
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
(ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ ।
O mind, chant the Naam, the Name of the Lord; worship the Naam, night and day, and recite the Naam.
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ ।
Listen to the Teachings of the Holy Saints, and all fear of death will be dispelled.
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
(ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੰੁਦਾ ਹੈ ।੩।
Those blessed by God's Grace are attached to the Word of the Guru's Bani. ||3||
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ ।
Who can estimate Your worth, God? You are kind and compassionate to all beings.
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੰੁਦਾ ਹੈ ।
Everything which You do, prevails; I am just a poor child - what can I do?
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।
Protect and preserve Your servant Nanak; be kind to him, like a father to his son. ||4||1||