ਸੋਰਠਿ ਮਹਲਾ ੫ ਦੁਤੁਕੇ ॥
Sorat'h, Fifth Mehl, Du-Tukas:
ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
ਹੇ ਭਾਈ! ਜਦੋਂ ਤਕ (ਮਨੁੱਖ ਦਾ) ਇਹ ਮਨ (ਕਿਸੇ ਨਾਲ) ਮੋਹ (ਤੇ ਕਿਸੇ ਨਾਲ) ਵੈਰ ਮੰਨਦਾ ਹੈ, ਤਦੋਂ ਤਕ (ਇਸ ਦਾ ਪਰਮਾਤਮਾ ਨਾਲ) ਮਿਲਾਪ ਦੂਰ ਦੀ ਗੱਲ ਹੰੁਦੀ ਹੈ,
As long as this person believes in love and hate, it is difficult for him to meet the Lord.
ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
(ਕਿਉਂਕਿ ਜਦੋਂ ਤਕ ਇਹ ਕਿਸੇ ਨੂੰ) ਆਪਣਾ (ਤੇ ਕਿਸੇ ਨੂੰ) ਬਿਗਾਨਾ (ਮੰਨਣ ਦੀਆਂ) ਵਿਚਾਰਾਂ ਕਰਦਾ ਹੈ, ਤਦੋਂ ਤਕ (ਇਸ ਦੇ ਅੰਦਰ) ਮਾਇਆ (ਦੇ ਮੋਹ ਦਾ) ਪਰਦਾ ਬਣਿਆ ਰਹਿੰਦਾ ਹੈ (ਜੋ ਇਸ ਨੂੰ ਪਰਮਾਤਮਾ ਨਾਲੋਂ ਵਿਛੋੜੀ ਰੱਖਦਾ ਹੈ) ।੧।
As long as he discriminates between himself and others, he will distance himself from the Lord. ||1||
ਮਾਧਵੇ ਐਸੀ ਦੇਹੁ ਬੁਝਾਈ ॥
ਹੇ ਪ੍ਰਭੂ! ਮੈਨੂੰ ਇਹੋ ਜਿਹੀ ਅਕਲ ਬਖ਼ਸ਼
O Lord, grant me such understanding,
ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
(ਕਿ) ਮੈਂ ਗੁਰੂ ਦੀ (ਦੱਸੀ) ਸੇਵਾ ਕਰਦਾ ਰਹਾਂ, ਗੁਰੂ ਦੇ ਚਰਨਾਂ ਦਾ ਆਸਰਾ ਫੜੀ ਰੱਖਾਂ । (ਇਹ ਆਸਰਾ) ਮੈਨੂੰ ਰਤਾ-ਭਰ ਸਮੇ ਲਈ ਭੀ ਨਾਹ ਭੁੱਲੇ ।ਰਹਾਉ।
that I might serve the Holy Saints, and seek the protection of their feet, and not forget them, for a moment, even an instant. ||Pause||
ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥
ਹੇ ਮੂਰਖ ਗ਼ਾਫ਼ਿਲ ਮਨ! ਹੇ ਚੰਚਲ ਮਨ! ਤੈਨੂੰ ਕਦੇ ਇਹ ਨਹੀਂ ਸੁੱਝੀ
O foolish, thoughtless and fickle mind, such understanding did not come into your heart.
ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
ਕਿ ਤੂੰ ਜਿੰਦ ਦੇ ਮਾਲਕ ਪ੍ਰਭੂ ਨੂੰ ਭੁਲਾ ਕੇ ਹੋਰਨਾਂ (ਦੇ ਮੋਹ) ਵਿਚ ਮਸਤ ਰਹਿੰਦਾ ਹੈਂ, (ਤੇ ਕਾਮਾਦਿਕ) ਵੈਰੀਆਂ ਨਾਲ ਜੋੜ ਜੋੜੀ ਰੱਖਦਾ ਹੈਂ ।੨।
Renouncing the Lord of Life, you have become engrossed in other things, and you are involved with your enemies. ||2||
ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥
ਹੇ ਭਾਈ! ਸਾਧ ਸੰਗਤਿ ਵਿਚੋਂ ਮੈਂ ਤਾਂ ਇਹ ਅਕਲ ਸਿੱਖੀ ਹੈ ਕਿ ਜੇਹੜਾ ਮਨੁੱਖ ਅਪਣੱਤ ਨਾਲ ਨਹੀਂ ਚੰਬੜਿਆ ਰਹਿੰਦਾ, ਉਸ ਉਤੇ ਚਿੰਤਾ-ਫ਼ਿਕਰ ਜ਼ੋਰ ਨਹੀਂ ਪਾ ਸਕਦਾ
Sorrow does not afflict one who does not harbor self-conceit; in the Saadh Sangat, the Company of the Holy, I have attained this understanding.
ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
(ਤਾਂਹੀਏਂ) ਮੈਂ ਪਰਮਾਤਮਾ ਨਾਲੋਂ ਟੱੁਟੇ ਹੋਏ ਮਨੁੱਖ ਦੀ ਗੱਲ ਨੂੰ ਇਉਂ ਸਮਝ ਛਡਦਾ ਹਾਂ ਜਿਵੇਂ ਇਹ ਹਵਾ ਦਾ ਝੋਕਾ ਹੈ (ਇਕ ਪਾਸਿਓਂ ਆਇਆ, ਦੂਜੇ ਪਾਸੇ ਲੰਘ ਗਿਆ) ।੩।
Know that the babbling of the faithless cynic is like wind passing by. ||3||
ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
ਹੇ ਭਾਈ! (ਮਨੁੱਖ ਦਾ) ਇਹ ਮਨ ਕੋ੍ਰੜਾਂ ਪਾਪਾਂ ਹੇਠ ਦਬਿਆ ਰਹਿੰਦਾ ਹੈ (ਇਸ ਮਨ ਦੀ ਮੰਦ-ਭਾਗਤਾ ਬਾਬਤ) ਕੁਝ ਕਿਹਾ ਨਹੀਂ ਜਾ ਸਕਦਾ ।
This mind is inundated by millions of sins - what can I say?
ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਹੀ ਅਰਦਾਸਿ ਕਰ ਤੇ ਆਖ—) ਹੇ ਪ੍ਰਭੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ (ਮੇਰੇ ਵਿਕਾਰਾਂ ਦਾ) ਸਾਰਾ ਲੇਖਾ ਮੁਕਾ ਦੇਹ ।੪।੩।
Nanak, Your humble servant has come to Your Sanctuary, God; please, erase all his accounts. ||4||3||