ਸੋਰਠਿ ਮਹਲਾ ੫ ॥
Sorat'h, Fifth Mehl:
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥
ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ ।
To the happy person, everyone seems happy; to the sick person, everyone seems sick.
ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥
(ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ ।੧।
The Lord and Master acts, and causes us to act; union is in His Hands. ||1||
ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥
ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ ।ਰਹਾਉ।
O my mind, no one appears to be mistaken, to one who has dispelled his own doubts; he realizes that everyone is God. ||Pause||
ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥
ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ ।
One whose mind is comforted in the Society of the Saints, believes that all are joyful.
ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥
ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ।੨।
One whose mind is afflicted by the disease of egotism, cries out in birth and death. ||2||
ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥
ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ ।
Everything is clear to one whose eyes are blessed with the ointment of spiritual wisdom.
ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥
ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ ।੩।
In the darkness of spiritual ignorance, he sees nothing at all; he wanders around in reincarnation, over and over again. ||3||
ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥
ਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ
Hear my prayer, O Lord and Master; Nanak begs for this happiness:
ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥
(ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ ।੪।੬।
whereever Your Holy Saints sing the Kirtan of Your Praises, let my mind be attached to that place. ||4||6||