ਸੋਰਠਿ ਮਹਲਾ ੫ ॥
Sorat'h, Fifth Mehl:
ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥
ਹੇ ਭਾਈ! ਸਾਰੀ ਦੁਨੀਆ ਮੋਹ ਵਿਚ ਫਸੀ ਹੋਈ ਹੈ (ਇਸ ਦੇ ਕਾਰਨ) ਕਦੇ (ਜੀਵ) ਅਹੰਕਾਰ ਵਿਚ ਆ ਜਾਂਦੇ ਹਨ, ਕਦੇ ਘਬਰਾਹਟ ਵਿਚ ਪੈ ਜਾਂਦੇ ਹਨ ।
The whole creation is engrossed in emotional attachment; sometimes, one is high, and at other times, low.
ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥
ਆਪਣੇ ਕਿਸੇ ਭੀ ਜਤਨ ਨਾਲ (ਮੋਹ ਦੀ ਮੈਲ ਤੋਂ) ਪਵਿਤ੍ਰ ਨਹੀਂ ਹੋ ਸਕੀਦਾ । ਕੋਈ ਭੀ ਮਨੁੱਖ (ਆਪਣੇ ਜਤਨ ਨਾਲ ਮੋਹ ਦੇ) ਪਾਰਲੇ ਬੰਨੇ ਨਹੀਂ ਪਹੰੁਚ ਸਕਦਾ ।੧।
No one can be purified by any rituals or devices; they cannot reach their goal. ||1||
ਮੇਰੇ ਮਨ ਸਾਧ ਸਰਣਿ ਛੁਟਕਾਰਾ ॥
ਹੇ ਮੇਰੇ ਮਨ! ਗੁਰੂ ਦੀ ਸਰਨ ਪਿਆਂ ਹੀ (ਮੋਹ ਤੋਂ) ਖ਼ਲਾਸੀ ਹੋ ਸਕਦੀ ਹੈ ।
O my mind, emancipation is attained in the Sanctuary of the Holy Saints.
ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥
ਪੂਰੇ ਗੁਰੂ ਤੋਂ ਬਿਨਾ (ਜੀਵ ਦਾ) ਜਨਮ ਮਰਨ (ਦਾ ਗੇੜ) ਨਹੀਂ ਮੁੱਕਦਾ, (ਜੀਵ) ਮੁੜ ਮੁੜ (ਜਗਤ ਵਿਚ) ਆਉਂਦਾ ਰਹਿੰਦਾ ਹੈ ।ਰਹਾਉ।
Without the Perfect Guru, births and deaths do not cease, and one comes and goes, over and over again. ||Pause||
ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥
ਜਿਸ ਮਾਨਸਕ ਹਾਲਤ ਨੂੰ ‘ਭਰਮ ਭੁਲਾਵਾ’ ਆਖੀਦਾ ਹੈ, ਸਾਰਾ ਜਗਤ ਉਹਨਾਂ (ਭਰਮ ਭੁਲਾਵਿਆਂ ਵਿਚ) ਫਸਿਆ ਪਿਆ ਹੈ ।
The whole world is entangled in what is called the delusion of doubt.
ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥
ਪਰੰਤੂ ਸਰਬ-ਵਿਆਪਕ ਮਾਲਕ-ਪ੍ਰਭੂ ਦਾ ਪੂਰਨ ਭਗਤ (ਦੁਨੀਆ ਦੇ) ਸਾਰੇ ਪਦਾਰਥਾਂ (ਦੇ ਮੋਹ) ਤੋਂ ਵੱਖਰਾ ਰਹਿੰਦਾ ਹੈ ।੨।
The perfect devotee of the Primal Lord God remains detached from everything. ||2||
ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥
ਫਿਰ ਭੀ, ਹੇ ਭਾਈ! ਇਹ ਸਾਰਾ ਜਗਤ ਮਾਲਕ-ਪ੍ਰਭੂ ਦਾ ਪੈਦਾ ਕੀਤਾ ਹੋਇਆ ਹੈ, ਮੈਂ ਇਸ ਨੂੰ ਕਿਸੇ ਗੱਲੇ ਭੀ ਮਾੜਾ ਨਹੀਂ ਆਖ ਸਕਦਾ ।
Don't indulge in slander for any reason, for everything is the creation of the Lord and Master.
ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥
ਹਾਂ, ਜਿਸ ਮਨੁੱਖ ਉਤੇ ਮੇਰੇ ਪ੍ਰਭੂ ਨੇ ਮੇਹਰ ਕਰ ਦਿੱਤੀ, ਉਹ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਤੇ, ਮੋਹ ਤੋਂ ਬਚ ਨਿਕਲਦਾ ਹੈ) ।੩।
One who is blessed with the Mercy of my God, dwells on the Name in the Saadh Sangat, the Company of the Holy. ||3||
ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥
(ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ) ਪਰਮਾਤਮਾ ਦਾ ਰੂਪ ਗੁਰੂ ਉਹਨਾਂ ਸਭਨਾਂ ਦਾ ਪਾਰ-ਉਤਾਰਾ ਕਰ ਦੇਂਦਾ ਹੈ
The Supreme Lord God, the Transcendent Lord, the True Guru, saves all.
ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥
ਹੇ ਨਾਨਕ! ਆਖ—ਅਸਾਂ ਇਹ ਪੂਰੀ ਅਸਲੀਅਤ ਵਿਚਾਰ ਲਈ ਹੈ ਕਿ ਗੁਰੂ ਦੀ ਸਰਨ ਪੈਣ ਤੋਂ ਬਿਨਾ (ਸੰਸਾਰ-ਸਮੰੁਦਰ ਤੋਂ) ਪਾਰ ਨਹੀਂ ਲੰਘ ਸਕੀਦਾ ।੪।੮।
Says Nanak, without the Guru, no one crosses over; this is the perfect essence of all contemplation. ||4||9||