ਸਲੋਕ ਮਃ ੩ ॥
Shalok, Third Mehl:
ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥
ਹੇ ਨਾਨਕ ! ਉਹ ਮਨੁੱਖ ਬਹਾਦੁਰ ਸੂਰਮਾ ਹੈ ਜਿਸ ਨੇ (ਮਨ) ਵਿਚੋਂ ਦੁਸ਼ਟ ਅਹੰਕਾਰ ਨੂੰ ਦੂਰ ਕੀਤਾ ਹੈ
O Nanak, he is a brave warrior, who conquers and subdues his vicious inner ego.
ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥
ਤੇ ਗੁਰੂ ਦੇ ਸਨਮੁਖ ਹੋ ਕੇ (ਪ੍ਰਭੂ ਦੇ) ਨਾਮ ਦੀ ਸਿਫ਼ਤਿ-ਸਾਲਾਹ ਕਰ ਕੇ ਜਨਮ ਸਫਲਾ ਕੀਤਾ ਹੈ
Praising the Naam, the Name of the Lord, the Gurmukhs redeem their lives.
ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥
ਉਹ (ਸੂਰਮਾ) ਆਪ ਸਦਾ ਲਈ (ਵਿਕਾਰਾਂ ਤੋਂ) ਛੁੱਟ ਜਾਂਦਾ ਹੈ, ਤੇ (ਨਾਲ) ਸਾਰੀ ਕੁਲ ਨੂੰ ਤਾਰ ਲੈਂਦਾ ਹੈ
They themselves are liberated forever, and they save all their ancestors.
ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥
‘ਨਾਮ’ ਨਾਲ ਪਿਆਰ ਕਰਨ ਵਾਲੇ ਬੰਦੇ ਸੱਚੇ ਹਰੀ ਦੇ ਦਰਗਾਹ ਵਿਚ ਸੋਭਾ ਪਾਉਂਦੇ ਹਨ
Those who love the Naam look beauteous at the Gate of Truth.
ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥
ਪਰ, ਮਨਮੁਖ ਅਹੰਕਾਰ ਵਿਚ ਸੜਦੇ ਹਨ ਤੇ ਦੁਖੀ ਹੋ ਕੇ ਮਰਦੇ ਹਨ
The self-willed manmukhs die in egotism-even their death is painfully ugly.
ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥
ਇਹਨਾਂ ਵਿਚਾਰਿਆਂ ਦੇ ਵੱਸ ਭੀ ਕੀਹ ਹੈ ? ਸਭ (ਪ੍ਰਭੂ ਦਾ) ਭਾਣਾ ਵਰਤ ਰਿਹਾ ਹ
Everything happens according to the Lord's Will; what can the poor people do?
ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥
(ਮਨਮੁਖ ਆਪਣੇ ਆਪ ਦੀ ਖੋਜ ਛੱਡ ਕੇ ਮਾਇਆ ਵਿਚ ਚਿੱਤ ਜੋੜਦੇ ਹਨ, ਤੇ ਪ੍ਰਭੂ-ਪਤੀ ਨੂੰ ਵਿਸਾਰਦੇ ਹਨ
Attached to self-conceit and duality, they have forgotten their Lord and Master.
ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥
ਹੇ ਨਾਨਕ ! ਨਾਮ ਤੋਂ ਹੀਣ ਹੋਣ ਕਰਕੇ ਉਹਨਾਂ ਨੂੰ ਸਦਾ ਦੁੱਖ ਮਿਲਦਾ ਹੈ, ਸੁਖ ਉਹਨਾਂ ਨੂੰ ਵਿਸਰ ਹੀ ਜਾਂਦਾ ਹੈ (ਭਾਵ, ਸੁਖ ਦਾ ਕਦੀ ਮੂੰਹ ਨਹੀਂ ਵੇਖਦੇ) ।੧।
O Nanak, without the Name, everything is painful, and happiness is forgotten. ||1||