ਸੋਰਠਿ ਮਹਲਾ ੫ ॥
Sorat'h, Fifth Mehl:
 
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
ਹੇ ਭਾਈ! ਮੈਂ ਮੂਰਖ ਨੇ ਉਸ ਪਰਮਾਤਮਾ ਦਾ ਇੱਕ ਭੀ ਉਪਕਾਰ ਨਹੀਂ ਸਮਝਿਆ, ਜੇਹੜਾ ਕੋ੍ਰੜਾਂ ਬ੍ਰਹਮੰਡਾਂ ਦਾ ਪਾਲਣਹਾਰ ਮਾਲਕ ਹੈ, ਜੇਹੜਾ ਸਾਰੇ ਜੀਵਾਂ ਨੂੰ (ਰਿਜ਼ਕ ਆਦਿਕ) ਦਾਤਾਂ ਦੇਣ ਵਾਲਾ ਹੈ,
God is the Lord and Master of millions of universes; He is the Giver of all beings.
 
ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
ਜੇਹੜਾ (ਸਭ ਜੀਵਾਂ ਨੂੰ) ਪਾਲਦਾ ਹੈ, ਸਦਾ (ਸਭ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ ।੧।
He ever cherishes and cares for all beings, but the fool does not appreciate any of His virtues. ||1||
 
ਹਰਿ ਆਰਾਧਿ ਨ ਜਾਨਾ ਰੇ ॥
ਹੇ ਭਾਈ! ਮੈਨੂੰ ਪਰਮਾਤਮਾ ਦਾ ਸਿਮਰਨ ਕਰਨ ਦੀ ਜਾਚ ਨਹੀਂ ।
I do not know how to worship the Lord in adoration.
 
ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
ਮੈਂ (ਤਾਂ ਜ਼ਬਾਨੀ ਜ਼ਬਾਨੀ ਹੀ) ‘ਹਰੀ ਹਰੀ’, ‘ਗੁਰੂ ਗੁਰੂ’ ਕਰਦਾ ਰਹਿੰਦਾ ਹਾਂ ।
I can only repeat, "Lord, Lord, Guru, Guru."
 
ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
ਹੇ ਪ੍ਰਭੂ ਜੀ! ਮੇਰਾ ਨਾਮ “ਰਾਮ ਦਾ ਦਾਸ” ਪੈ ਗਿਆ ਹੈ (ਹੁਣ ਤੂੰ ਹੀ ਮੇਰੀ ਲਾਜ ਰੱਖ, ਤੇ, ਭਗਤੀ ਦੀ ਦਾਤਿ ਦੇਹ) ।ਰਹਾਉ।
O Dear Lord, I go by the name of the Lord's slave. ||Pause||
 
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥
ਹੇ ਭਾਈ! ਜੇਹੜਾ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਦਇਆ ਦਾ ਘਰ ਹੈ, ਜੇਹੜਾ ਸੁਖਾਂ ਦਾ ਸਮੰੁਦਰ ਹੈ, ਜੇਹੜਾ ਸਾਰੇ ਸਰੀਰਾਂ ਵਿਚ ਹਰ ਥਾਂ ਮੌਜੂਦ ਹੈ, ਜੇਹੜਾ ਸਭ ਜੀਵਾਂ ਦੇ ਅੰਗ-ਸੰਗ ਰਹਿ ਕੇ ਸਭਨਾਂ ਦੇ ਕਰਮ ਵੇਖਦਾ ਹੈ ਤੇ (ਸਭ ਦੀਆਂ ਅਰਜ਼ੋਈਆਂ) ਸੁਣਦਾ ਰਹਿੰਦਾ ਹੈ
The Compassionate Lord is Merciful to the meek, the ocean of peace; He fills all hearts.
 
ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥
ਮੈਂ ਮੂਰਖ ਉਸ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝ ਰਿਹਾ ਹਾਂ ।੨।
He sees, hears, and is always with me; but I am a fool, and I think that He is far away. ||2||
 
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥
ਹੇ ਭਾਈ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦ-ਬੰਦੀ ਵਿਚ ਲਿਆ ਕੇ ਬਿਆਨ ਕਰਦਾ ਹਾਂ । ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ?
The Lord is limitless, but I can only describe Him within my limitations; what do I know, about what He is like?
 
ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥
ਹੇ ਭਾਈ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ ।੩।
I offer my prayer to my True Guru; I am so foolish - please, teach me! ||3||
 
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥
ਹੇ ਭਾਈ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਕੋ੍ਰੜਾਂ ਪਾਪੀ (ਸੰਸਾਰ-ਸਮੰੁਦਰ ਤੋਂ) ਪਾਰ ਲੰਘ ਰਹੇ ਹਨ ।
I am just a fool, but millions of sinners just like me have been saved.
 
ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ।੪।੨।੧੩।
Those who have heard, and seen Guru Nanak, do not descend into the womb of reincarnation again. ||4||2||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by