ਸੋਰਠਿ ਮਹਲਾ ੫ ॥
Sorat'h, Fifth Mehl:
ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥
ਹੇ ਪਿਆਰੇ ਪ੍ਰਭੂ! (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਬਣਿਆ ਰਹਾਂ, ਸੰਤ ਜਨਾਂ ਦੀ ਸਰਨ ਪਿਆ ਰਹਾਂ ।
I am the dust of the feet of the Beloved Saints; I seek the Protection of their Sanctuary.
ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥
ਸੰਤ ਹੀ ਮੇਰਾ ਤਕੜਾ ਸਹਾਰਾ ਹਨ, ਸੰਤ ਜਨ ਹੀ ਮੇਰੇ ਜੀਵਨ ਨੂੰ ਸੋਹਣਾ ਬਣਾਣ ਵਾਲੇ ਹਨ ।੧।
The Saints are my all-powerful Support; the Saints are my ornament and decoration. ||1||
ਹਮ ਸੰਤਨ ਸਿਉ ਬਣਿ ਆਈ ॥
ਹੇ ਪ੍ਰਭੂ! ਤੇਰੇ ਸੰਤਾਂ ਨਾਲ ਮੇਰੀ ਪ੍ਰੀਤਿ ਬਣ ਗਈ ਹੈ ।
I am hand and glove with the Saints.
ਪੂਰਬਿ ਲਿਖਿਆ ਪਾਈ ॥
ਪਿਛਲੇ ਲਿਖੇ ਲੇਖ ਅਨੁਸਾਰ ਇਹ ਪ੍ਰਾਪਤੀ ਹੋਈ ਹੈ ।
I have realized my pre-ordained destiny.
ਇਹੁ ਮਨੁ ਤੇਰਾ ਭਾਈ ॥ ਰਹਾਉ ॥
ਹੁਣ ਮੇਰਾ ਇਹ ਮਨ ਤੇਰਾ ਪ੍ਰੇਮੀ ਬਣ ਗਿਆ ਹੈ ।ਰਹਾਉ।
This mind is yours, O Siblings of Destiny. ||Pause||
ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥
(ਹੇ ਪ੍ਰਭੂ! ਤੇਰੀ ਮੇਹਰ ਨਾਲ) ਸੰਤ ਜਨਾਂ ਨਾਲ ਹੀ ਮੇਰਾ ਲੈਣ-ਦੇਣ ਤੇ ਵਰਤਣ-ਵਿਹਾਰ ਹੈ ।
My dealings are with the Saints, and my business is with the Saints.
ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥
ਸੰਤ ਜਨਾਂ ਨਾਲ ਰਹਿ ਕੇ ਮੈਂ ਇਹ ਲਾਭ ਖੱਟਿਆ ਹੈ ਕਿ ਮੇਰੇ ਅੰਦਰ ਭਗਤੀ ਦੇ ਖ਼ਜ਼ਾਨੇ ਭਰ ਗਏ ਹਨ ।੨।
I have earned the profit with the Saints, and the treasure filled to over-flowing with devotion to the Lord. ||2||
ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥
ਹੇ ਭਾਈ! ਜਦੋਂ ਤੋਂ ਸੰਤ ਜਨਾਂ ਨੇ ਮੈਨੂੰ ਪਰਮਾਤਮਾ ਦੀ ਭਗਤੀ ਦੀ ਰਾਸਿ-ਪੂੰਜੀ ਦਿੱਤੀ ਹੈ, ਤਦੋਂ ਤੋਂ ਮੇਰੇ ਮਨ ਦਾ ਚਿੰਤਾ-ਫ਼ਿਕਰ ਲਹਿ ਗਿਆ ਹੈ ।
The Saints entrusted to me the capital, and my mind's delusion was dispelled.
ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥
(ਮੇਰੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ) ਸਾਰਾ ਹੀ ਹਿਸਾਬ ਦਾ ਕਾਗਜ਼ ਪਾਟ ਚੁਕਾ ਹੈ । ਹੁਣ ਧਰਮਰਾਜ ਮੈਥੋਂ ਕੋਈ ਪੁੱਛ ਨਹੀਂ ਕਰੇਗਾ ।੩।
What can the Righteous Judge of Dharma do now? All my accounts have been torn up. ||3||
ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥
ਹੇ ਭਾਈ! ਸੰਤ ਜਨਾਂ ਦੀ ਕਿਰਪਾ ਨਾਲ ਮੇਰੇ ਅੰਦਰ ਬੜਾ ਆਤਮਕ ਆਨੰਦ ਬਣਿਆ ਪਿਆ ਹੈ ।
I have found the greatest bliss, and I am at peace, by the Grace of the Saints.
ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥
ਹੇ ਨਾਨਕ! ਆਖ—ਮੇਰਾ ਮਨ ਪਰਮਾਤਮਾ ਨਾਲ ਪਤੀਜ ਗਿਆ ਹੈ, ਅਸਚਰਜ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮੈਂ ਰੰਗਿਆ ਗਿਆ ਹਾਂ ।੪।੮।੧੯।
Says Nanak, my mind is reconciled with the Lord; it is imbued with the wondrous Love of the Lord. ||4||8||19||