ਸੋਰਠਿ ਮਃ ੫ ॥
Sorat'h, Fifth Mehl:
ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥
ਹੇ ਮਨੁੱਖ! ਇਹ ਜਿਤਨਾ ਹੀ ਸਾਜ-ਸਾਮਾਨ ਤੂੰ ਵੇਖ ਰਿਹਾ ਹੈਂ, ਇਹ ਸਾਰਾ ਹੀ (ਅੰਤ) ਛੱਡ ਕੇ ਚਲੇ ਜਾਣਾ ਹੈ ।
All the things that you see, O man, you shall have to leave behind.
ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥
ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾ, ਤੂੰ ਉਹ ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ ।੧।
Let your dealings be with the Lord's Name, and you shall attain the state of Nirvaanaa. ||1||
ਪਿਆਰੇ ਤੂ ਮੇਰੋ ਸੁਖਦਾਤਾ ॥
ਹੇ ਪਿਆਰੇ ਪ੍ਰਭੂ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ) ਤੂੰ ਹੀ ਮੇਰਾ ਸੁਖਾਂ ਦਾ ਦਾਤਾ ਹੈਂ ।
O my Beloved, You are the Giver of peace.
ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥
(ਜਦੋਂ ਤੋਂ) ਪੂਰੇ ਗੁਰੂ ਨੇ ਮੈਨੂੰ ਉਪਦੇਸ਼ ਦਿੱਤਾ ਹੈ, ਮੈਂ ਤੇਰੇ ਨਾਲ ਹੀ ਪ੍ਰੋਤਾ ਗਿਆ ਹਾਂ ।ਰਹਾਉ।
The Perfect Guru has given me these Teachings, and I am attuned to You. ||Pause||
ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥
ਹੇ ਭਾਈ! ਕਾਮ ਕੋ੍ਰਧ ਲੋਭ ਮੋਹ ਅਹੰਕਾਰ—ਇਸ ਵਿਚ ਫਸੇ ਰਿਹਾਂ ਸੁਖ ਨਹੀਂ ਮਿਲਿਆ ਕਰਦਾ ।
In sexual desire, anger, greed, emotional attachment and self-conceit, peace is not to be found.
ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥
ਹੇ ਮੇਰੇ ਮਨ! ਤੂੰ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੁ । ਤਦੋਂ ਹੀ ਆਤਮਕ ਆਨੰਦ ਖ਼ੁਸ਼ੀ ਸੁਖ ਪ੍ਰਾਪਤ ਹੰੁਦਾ ਹੈ ।
So be the dust of the feet of all, O my mind, and then you shall find bliss, joy and peace. ||2||
ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥
ਹੇ ਮੇਰੇ ਮਨ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰ, ਜੇਹੜਾ ਕਿਸੇ ਦੀ ਕੀਤੀ ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ, ਤੇ ਹਰੇਕ ਦੇ ਦਿਲ ਦੀ ਜਾਣਦਾ ਹੈ ।
He knows the condition of your inner self, and He will not let your work go in vain - serve Him, O mind.
ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥
ਹੇ ਭਾਈ! ਜੇਹੜਾ ਪ੍ਰਕਾਸ਼-ਰੂਪ ਪ੍ਰਭੂ ਸਭ ਤੋਂ ਵੱਡਾ ਹੈ ਜਿਸ ਦਾ ਸਰੂਪ ਮੌਤ-ਰਹਿਤ ਹੈ, ਉਸ ਦੀ ਪੂਜਾ-ਭਗਤੀ ਕਰ, ਤੇ, ਭੇਟਾ ਵਜੋਂ ਆਪਣਾ ਇਹ ਮਨ ਉਸ ਦੇ ਹਵਾਲੇ ਕਰ ਦੇਹ ।੩।
Worship Him, and dedicate this mind unto Him, the Image of the Undying Lord, the Divine Guru. ||3||
ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥
ਗੋਬਿੰਦ ਦਾਮੋਦਰ ਦਇਆ-ਦੇ-ਘਰ, ਮਾਇਆ-ਦੇ-ਪਤੀ, ਪਾਰਬ੍ਰਹਮ ਨਿਰੰਕਾਰ
He is the Lord of the Universe, the Compassionate Lord, the Supreme Lord God, the Formless Lord.
ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥
ਹੇ ਨਾਨਕ! ਨਾਮ ਨੂੰ ਹਰ ਵੇਲੇ ਕੰਮ ਆਉਣ ਵਾਲੀ ਚੀਜ਼ ਬਣਾ, ਨਾਮ ਨੂੰ ਹੀ ਹਿਰਦੇ-ਘਰ ਦਾ ਸਾਮਾਨ ਬਣਾ, ਨਾਮ ਹੀ ਜਿੰਦ ਦਾ ਆਸਰਾ ਹੈ ।੪।੯।੨੦।
The Naam is my merchandise, the Naam is my nourishment; the Naam, O Nanak, is the Support of my breath of life. ||4||9||20||