ਮਃ ੩ ॥
Third Mehl:
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥
ਜਿਨ੍ਹਾਂ ਨੂੰ ਪੂਰੇ ਸਤਿਗੁਰੂ ਨੇ ਹਿਰਦੇ ਵਿਚ ਹਰਿ-ਨਾਮ ਦ੍ਰਿੜ੍ਹ ਕਰ ਦਿੱਤਾ ਹੈ, ਉਹਨਾਂ ਨੇ ਅੰਦਰੋਂ ਭਟਕਣਾ ਦੂਰ ਕਰ ਲਈ ਹੈ
The Perfect Guru has implanted the Name of the Lord within me. It has dispelled my doubts from within.
ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥
ਉਹ ਹਰੀ-ਨਾਮ ਦੀ ਉਪਮਾ ਕਰਦੇ ਹਨ, ਤੇ (ਇਸ ਸਿਫ਼ਤਿ-ਸਾਲਾਹ ਨੂੰ) ਚਾਨਣ ਬਣਾ ਕੇ (ਸਿੱਧਾ) ਰਸਤਾ ਉਹਨਾਂ ਨੂੰ ਦਿੱਸ ਪੈਂਦਾ ਹੈ
I sing the Lord's Name and the Kirtan of the Lord's Praises; the Divine Light shines, and now I see the Way.
ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥
ਉਹ ਅਹੰਕਾਰ ਦੂਰ ਕਰ ਕੇ ਇੱਕ ਨਾਲ ਨਿਹੰੁ ਲਾਂਦੇ ਹਨ, ਅਤੇ ਹਿਰਦੇ ਵਿਚ ਨਾਮ ਵਸਾਂਦੇ ਹਨ
Conquering my ego, I am lovingly focused on the One Lord; the Naam has come to dwell within me.
ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥
ਗੁਰੂ ਦੀ ਮਤਿ ਤੇ ਤੁਰਨ ਦੇ ਕਾਰਨ ਜਮ ਉਹਨਾਂ ਨੂੰ ਘੂਰ ਨਹੀਂ ਸਕਦਾ, (ਕਿਉਂਕਿ) ਸੱਚੇ ਨਾਮ ਵਿਚ ਉਹਨਾਂ ਦੀ ਬਿਰਤੀ ਜੁੜੀ ਹੁੰਦੀ ਹੈ
Following the Guru's Teachings, I cannot be touched by the Messenger of Death. I am absorbed in the True Name.
ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥
(ਪਰ) ਇਹ ਸਭ ਪ੍ਰਭੂ ਦਾ ਆਪਣਾ ਕੌਤਕ ਹੈ, ਜਿਸ ਤੇ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਵਿਚ ਜੋੜਦਾ ਹੈ
The Creator Himself is All-pervading everywhere; He links those with whom He is pleased to His Name.
ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥
(ਇਹ) ਦਾਸ ਨਾਨਕ (ਭੀ) ‘ਨਾਮ’ ਦੇ ਆਸਰੇ ਹੈ, ਇਕ ਪਲਕ ਭਰ ਭੀ ‘ਨਾਮ’ ਤੋਂ ਸੱਖਣਾ ਰਹੇ ਤਾਂ ਮਰਨ ਲਗਦਾ ਹੈ ।੨।
Servant Nanak chants the Naam, and so he lives. Without the Name, he would die in an instant. ||2||