ਸੋਰਠਿ ਮਹਲਾ ੫ ॥
Sorat'h, Fifth Mehl:
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ
In God's Sanctuary, all fears depart, suffering disappears, and peace is obtained.
ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੰੁਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ।੧।
When the Supreme Lord God and Master becomes merciful, we meditate on the Perfect True Guru. ||1||
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ ।
O Dear God, You are my Lord Master and Great Giver.
ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ।ਰਹਾਉ।
By Your Mercy, O God, Merciful to the meek, imbue me with Your Love, that I might sing Your Glorious Praises. ||Pause||
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ ।
The True Guru has implanted the treasure of the Naam within me, and all my anxieties have been dispelled.
ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥
ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ ।੨।
By His Mercy, He has made me His own, and the imperishable Lord has come to dwell within my mind. ||2||
ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥
ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ ।
No misfortune afflicts one who is protected by the True Guru.
ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥
ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ ।੩।
The Lotus Feet of God come to abide within his heart, and he savors the sublime essence of the Lord's Ambrosial Nectar. ||3||
ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥
ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ ।
So, as a servant, serve your God, who fulfills your mind's desires.
ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
ਹੇ ਦਾਸ ਨਾਨਕ! (ਆਖ—) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ ।੪।੧੪।੨੫।
Slave Nanak is a sacrifice to the Perfect Lord, who has protected and preserved his honor. ||4||14||25||