ਸੋਰਠਿ ਮਹਲਾ ੫ ॥
Sorat'h, Fifth Mehl:
ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥
ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਨਾਲ ਤੂੰ ਖ਼ੁਸ਼ੀ-ਭਰਿਆ ਜੀਵਨ ਜੀਊ ਸਕਦਾ ਹੈਂ ਤੇਰੇ ਜਨਮ ਮਰਨ ਦੇ ਸਾਰੇ ਡਰ ਤੇ ਦੁੱਖ ਦੂਰ ਹੋ ਸਕਦੇ ਹਨ,
Meditating on Him, one is in ecstasy; the pains of birth and death and fear are removed.
ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥
ਤੂੰ (ਧਰਮ ਅਰਥ ਕਾਮ ਮੋਖ) ਚਾਰੇ ਪਦਾਰਥ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਸਕਦਾ ਹੈਂ, (ਜਿਸ ਦੇ ਸਿਮਰਨ ਨਾਲ) ਤੈਨੂੰ ਮਾਇਆ ਦੀ ਤ੍ਰੇਹ ਭੁੱਖ ਫਿਰ ਨਹੀਂ ਵਿਆਪੇਗੀ (ਉਸ ਦਾ ਸਿਮਰਨ ਹਰੇਕ ਸਾਹ ਦੇ ਨਾਲ ਕਰਦਾ ਰਹੁ) ।੧।
The four cardinal blessings, and the nine treasures are received; you shall never feel hunger or thirst again. ||1||
ਜਾ ਕੋ ਨਾਮੁ ਲੈਤ ਤੂ ਸੁਖੀ ॥
ਹੇ ਜੀਵ! ਜਿਸ ਪਰਮਾਤਮਾ ਦਾ ਨਾਮ ਸਿਮਰਿਆਂ ਤੂੰ ਸੁਖੀ ਹੋ ਸਕਦਾ ਹੈਂ,
Chanting His Name, you shall be at peace.
ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥
ਉਸ ਪਾਲਣਹਾਰ ਪ੍ਰਭੂ ਨੂੰ ਤੂੰ ਆਪਣੇ ਮਨੋ ਤਨੋ ਮੂੰਹ ਨਾਲ ਹਰੇਕ ਸਾਹ ਦੇ ਨਾਲ ਸਿਮਰਿਆ ਕਰ ।੧।ਰਹਾਉ।
With each and every breath, meditate on the Lord and Master, O my soul, with mind, body and mouth. ||1||Pause||
ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥
(ਹੇ ਭਾਈ! ਸਿਮਰਨ ਦੀ ਬਰਕਤਿ ਨਾਲ) ਤੂੰ ਸ਼ਾਂਤੀ ਹਾਸਲ ਕਰ ਲਏਂਗਾ, ਤੂੰ ਅੰਤਰ-ਆਤਮੇ ਠੰਢਾ-ਠਾਰ ਹੋ ਜਾਏਂਗਾ, ਤੇਰੇ ਅੰਦਰ ਤ੍ਰਿਸ਼ਨਾ ਦੀ ਅੱਗ ਨਹੀਂ ਧੁਖੇਗੀ ।
You shall find peace, and your mind shall be soothed and cooled; the fire of desire shall not burn within you.
ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥
ਹੇ ਭਾਈ! ਗੁਰੂ ਨੇ (ਮੈਨੂੰ) ਨਾਨਕ ਨੂੰ ਉਹ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਰੁੱਖਾਂ ਵਿਚ ਸਾਰੇ ਸੰਸਾਰ ਵਿਚ (ਵੱਸਦਾ) ਵਿਖਾ ਦਿੱਤਾ ਹੈ ।੨।੨।੩੦।
The Guru has revealed God to Nanak, in the three worlds, in the water, the earth and the woods. ||2||2||30||