ਪਉੜੀ ॥
Pauree:
ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥
ਜੋ ਮਨੁੱਖ ਹਰੀ ਦੇ ਦਰਬਾਰ ਵਿਚ ਮਿਲਿਆ (ਆਦਰ ਪਾਉਣ-ਯੋਗ ਹੋਇਆ) ਹੈ, ਉਸ ਨੂੰ (ਸੰਸਾਰ ਦੇ) ਸਭ ਦਰਬਾਰਾਂ ਵਿਚ ਆਦਰ ਮਿਲਦਾ ਹੈ
One who is accepted at the Court of the Lord shall be accepted in courts everywhere.
ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭ ਪਾਪੀ ਤਰਿਆ ॥
ਜਿਥੇ ਉਹ ਜਾਂਦਾ ਹੈ, ਉਥੇ ਹੀ ਉਸ ਦਾ ਮੱਥਾ ਖਿੜਿਆ ਰਹਿੰਦਾ ਹੈ, ਉਸ ਦਾ ਮੂੰਹ ਵੇਖ ਕੇ (ਭਾਵ, ਉਸ ਦਾ ਦਰਸ਼ਨ ਕਰ ਕੇ) ਸਭ ਪਾਪੀ ਤਰ ਜਾਂਦੇ ਹਨ
Wherever he goes, he is recognized as honorable. Seeing his face, all sinners are saved.
ਓਸੁ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥
(ਕਿਉਂਕਿ) ਉਸ ਦੇ ਹਿਰਦੇ ਵਿਚ ਨਾਮ ਦਾ ਖ਼ਜ਼ਾਨਾ ਹੈ, ਤੇ ਨਾਮ ਹੀ ਉਸ ਦਾ ਪਰਵਾਰ ਹੈ (ਭਾਵ, ਨਾਮ ਹੀ ਉਸ ਦੇ ਸਿਰ ਦੇ ਦੁਆਲੇ ਰੌਸ਼ਨੀ ਦਾ ਚੱਕ੍ਰ ਹੈ)
Within him is the Treasure of the Naam, the Name of the Lord. Through the Naam, he is exalted.
ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭ ਹਿਰਿਆ ॥
(ਹੇ ਭਾਈ !) ਨਾਮ ਸਿਮਰਨਾ ਚਾਹੀਦਾ ਹੈ, ਤੇ ਨਾਮ ਦਾ ਹੀ ਧਿਆਨ ਧਰਨਾ ਚਾਹੀਦਾ ਹੈ, ਨਾਮ (ਜਪਣ) ਕਰ ਕੇ ਸਭ ਪਾਪ ਦੂਰ ਹੋ ਜਾਂਦੇ ਹਨ
He worships the Name, and believes in the Name; the Name erases all his sinful mistakes.
ਜਿਨੀ ਨਾਮੁ ਧਿਆਇਆ ਇਕ ਮਨਿ ਇਕ ਚਿਤਿ ਸੇ ਅਸਥਿਰੁ ਜਗਿ ਰਹਿਆ ॥੧੧॥
ਜਿਨ੍ਹਾਂ ਨੇ ਏਕਾਗਰ ਚਿੱਤ ਹੋ ਕੇ ਨਾਮ ਜਪਿਆ ਹੈ, ਉਹ ਸੰਸਾਰ ਵਿਚ ਅਟੱਲ ਹੋ ਗਏ ਹਨ (ਭਾਵ, ਸੰਸਾਰ ਵਿਚ ਸਦਾ ਲਈ ਉਹਨਾਂ ਦੀ ਸੋਭਾ ਤੇ ਪ੍ਰਤਿਸ਼ਟਾ ਕਾਇਮ ਹੋ ਗਈ ਹੈ) ।੧੧।
Those who meditate on the Name, with one-pointed mind and focused consciousness, remain forever stable in the world. ||11||