ਸੋਰਠਿ ਮਹਲਾ ੫ ॥
Sorat'h, Fifth Mehl:
ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥
ਹੇ ਪ੍ਰਭੂ! ਕਾਮ ਕੋ੍ਰਧ ਲੋਭ ਝੂਠ ਨਿੰਦਾ (ਆਦਿਕ) ਇਹਨਾਂ (ਸਾਰੇ ਵਿਕਾਰਾਂ) ਤੋਂ ਤੂੰ ਮੈਨੂੰ ਆਪ ਛੁਡਾ ਲੈ ।
Sexual desire, anger, greed, falsehood and slander - please, save me from these, O Lord.
ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥
ਮੇਰੇ ਇਸ ਮਨ ਵਿਚੋਂ ਇਹਨਾਂ (ਵਿਕਾਰਾਂ) ਨੂੰ ਕੱਢ ਦੇ, ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ ।੧।
Please eradicate these from within me, and call me to come close to You. ||1||
ਅਪੁਨੀ ਬਿਧਿ ਆਪਿ ਜਨਾਵਹੁ ॥
ਹੇ ਪ੍ਰਭੂ! ਆਪਣੀ ਭਗਤੀ ਦੀ ਜਾਚ ਤੂੰ ਮੈਨੂੰ ਆਪ ਸਿਖਾ ।
You alone teach me Your Ways.
ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥
ਮੈਨੂੰ ਪ੍ਰੇਰਨਾ ਦੇਹ ਕਿ ਮੈਂ ਤੇਰੇ ਸੰਤ ਜਨਾਂ ਨਾਲ ਮਿਲ ਕੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰਾਂ ।੧।ਰਹਾਉ।
With the Lord's humble servants, I sing His Praises. ||1||Pause||
ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥
ਹੇ ਪ੍ਰਭੂ! ਮੇਰੇ ਮਨ ਵਿਚ ਤੂੰ ਇਹੋ ਜਿਹੀ ਸਿੱਖਿਆ ਪਾ ਦੇਹ ਕਿ ਮੇਰੇ ਹਿਰਦੇ ਤੋਂ ਤੂੰ ਕਦੇ ਭੀ ਨਾਹ ਵਿਸਰੇਂ ।
May I never forget the Lord within my heart; please, instill such understanding within my mind.
ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥
ਹੇ ਦਾਸ ਨਾਨਕ! ਤੈਨੂੰ ਵੱਡੇ ਭਾਗਾਂ ਨਾਲ ਪੂਰਾ ਗੁਰੂ ਮਿਲ ਪਿਆ ਹੈ, ਹੁਣ ਤੂੰ ਹੋਰ ਕਿਸੇ ਪਾਸੇ ਨਾਹ ਦੌੜਦਾ ਫਿਰ ।੨।੩।੩੧।
By great good fortune, servant Nanak has met with the Perfect Guru, and now, he will not go anywhere else. ||2||3||31||