ਸੋਰਠਿ ਮਹਲਾ ੫ ॥
Sorat'h, Fifth Mehl:
ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥
ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਦੀ ਬਰਕਤਿ ਨਾਲ ਹਰੇਕ ਪਦਾਰਥ ਮਿਲ ਸਕਦਾ ਹੈ, (ਸਿਮਰਨ ਦੀ) ਕੀਤੀ ਹੋਈ ਮਿਹਨਤ ਵਿਅਰਥ ਨਹੀਂ ਜਾਂਦੀ,
Meditating in remembrance on Him, all things are obtained, and one's efforts shall not be in vain.
ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥
ਜੇਹੜਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ ਉਸ ਨੂੰ ਛੱਡ ਕੇ ਹੋਰ ਕੇਹੜੇ ਪਾਸੇ ਮਸਤ ਹੋ ਰਹੇ ਹੋ? ।੧।
Forsaking God, why do you attach yourself to another? He is contained in everything. ||1||
ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥
ਹੇ ਸੰਤ ਜਨੋ! ਸ੍ਰਿਸ਼ਟੀ ਦੇ ਪਾਲਣਹਾਰ ਨੂੰ ਸਦਾ ਸਿਮਰਦੇ ਰਹੋ ।
O Saints, meditate in remembrance on the World-Lord, Har, Har.
ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥
ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦਾ ਨਾਮ ਸਿਮਰਿਆ ਕਰੋ, (ਸਿਮਰਨ ਦੀ) ਮੇਹਨਤ ਜ਼ਰੂਰ ਸਫਲ ਹੋ ਜਾਂਦੀ ਹੈ ।੧।ਰਹਾਉ।
Joining the Saadh Sangat, the Company of the Holy, meditate on the Naam, the Name of the Lord; your efforts shall be rewarded. ||1||Pause||
ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥
ਹੇ ਭਾਈ! ਉਹ ਪਰਮਾਤਮਾ (ਸਭ ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ, ਸਦਾ ਪਾਲਣਾ ਕਰਦਾ ਹੈ (ਸਿਮਰਨ ਕਰਨ ਵਾਲਿਆਂ ਨੂੰ) ਪ੍ਰੇਮ ਨਾਲ ਆਪਣੇ ਗਲੇ ਲਾਂਦਾ ਹੈ ।
He ever preserves and cherishes His servant; with Love, He hugs him close.
ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥
ਹੇ ਨਾਨਕ! ਆਖ—ਹੇ ਪ੍ਰਭੂ! ਤੈਨੂੰ ਵਿਸਾਰ ਕੇ ਜੀਵ ਤੈਨੂੰ ਕਿਵੇਂ ਮਿਲ ਸਕਦਾ ਹੈ? ਤੇ, ਤੂੰ ਹੀ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ ।੨।੪।੩੨।
Says Nanak, forgetting You, O God, how can the world find life? ||2||4||32||