ਸੋਰਠਿ ਮਹਲਾ ੫ ॥
Sorat'h, Fifth Mehl:
ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
ਹੇ ਭਾਈ! ਵੈਦ-ਗੁਰੂ (ਸਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ ਸਹਾਰਾ ਦੇਂਦਾ ਹੈ ।
He dispels the pains of countless incarnations, and lends support to the dry and shrivelled mind.
ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਗੁਰੂ ਦਾ ਦਰਸਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ ।੧।
Beholding the Blessed Vision of His Darshan, one is enraptured, contemplating the Name of the Lord. ||1||
ਮੇਰਾ ਬੈਦੁ ਗੁਰੂ ਗੋਵਿੰਦਾ ॥
ਹੇ ਭਾਈ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ ।
My physician is the Guru, the Lord of the Universe.
ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥
(ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) ।੧।ਰਹਾਉ।
He places the medicine of the Naam into my mouth, and cuts away the noose of Death. ||1||Pause||
ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥
(ਆਖ—) ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਭਰਪੂਰ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ ।
He is the all-powerful, Perfect Lord, the Architect of Destiny; He Himself is the Doer of deeds.
ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
ਹੇ ਨਾਨਕ! ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ ।੨।੬।੩੪।
The Lord Himself saves His slave; Nanak takes the Support of the Naam. ||2||6||34||