ਸੋਰਠਿ ਮਹਲਾ ੫ ॥
Sorat'h, Fifth Mehl:
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸ ਪਏ, ਪ੍ਰਭੂ ਨੇ (ਉਸ ਦੀ ਜ਼ਿੰਦਗੀ ਵਿਚ) ਸਫਲਤਾ ਪੈਦਾ ਕਰਨ ਵਾਲੇ ਲੱਛਣ ਪੈਦਾ ਕਰ ਦਿੱਤੇ ।
The Guru's feet abide within my heart; God has blessed me with good fortune.
ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥
ਸਰਬ-ਵਿਆਪਕ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੋ ਗਏ, ਉਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਆਪਣੇ ਮਨ ਵਿਚ (ਟਿਕੇ ਹੋਏ) ਪਛਾਣ ਲਏ ।੧।
The Perfect Transcendent Lord became merciful to me, and I found the treasure of the Naam within my mind. ||1||
ਮੇਰੋ ਗੁਰੁ ਰਖਵਾਰੋ ਮੀਤ ॥
ਹੇ ਭਾਈ! ਮੇਰਾ ਗੁਰੂ ਮੇਰਾ ਰਾਖਾ ਹੈ ਮੇਰਾ ਮਿੱਤਰ ਹੈ,
My Guru is my Saving Grace, my only best friend.
ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥
(ਪ੍ਰਭੂ ਦਾ ਨਾਮ ਦੇ ਕੇ, ਮੈਨੂੰ) ਉਹ ਵਡਿਆਈ ਬਖ਼ਸ਼ਦਾ ਹੈ ਜੋ ਦੂਣੀ ਚਉਣੀ ਹੁੰਦੀ ਜਾਂਦੀ ਹੈ (ਸਦਾ ਵਧਦੀ ਜਾਂਦੀ ਹੈ), ਮੈਨੂੰ ਸਦਾ ਸੋਭਾ ਦਿਵਾਂਦਾ ਹੈ ।੧।ਰਹਾਉ।
Over and over again, He blesses me with double, even four-fold, greatness. ||1||Pause||
ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥
ਹੇ ਭਾਈ! ਗੁਰੂ ਦਾ ਦਰਸਨ ਕਰਨ ਵਾਲੇ ਸਾਰੇ ਮਨੁੱਖਾਂ ਨੂੰ ਪ੍ਰਭੂ ਨੇ (ਵਿਕਾਰਾਂ ਤੋਂ) ਬਚਾ ਲਿਆ ।
God saves all beings and creatures, giving them the Blessed Vision of His Darshan.
ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
ਪੂਰੇ ਗੁਰੂ ਦਾ ਇਤਨਾ ਵੱਡਾ ਦਰਜਾ ਹੈ ਕਿ (ਵੇਖ ਕੇ) ਹੈਰਾਨ ਹੋ ਜਾਈਦਾ ਹੈ । ਹੇ ਨਾਨਕ! (ਆਖ—ਮੈਂ ਗੁਰੂ ਤੋਂ) ਸਦਾ ਕੁਰਬਾਨ ਜਾਂਦਾ ਹਾਂ ।੨।੯।੩੭।
Wondrous is the glorious greatness of the Perfect Guru; Nanak is forever a sacrifice to Him. ||2||9||37||