ਸੋਰਠਿ ਮਹਲਾ ੫ ॥
Sorat'h, Fifth Mehl:
 
ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਵਿਤ੍ਰ ਨਾਮ ਦਾ ਧਨ ਇਕੱਠਾ ਕਰ ਰਿਹਾ ਹਾਂ (ਜਿਥੇ ਇਹ ਧਨ ਇਕੱਠਾ ਕੀਤਾ ਜਾਏ, ਉੱਥੇ) ਅਪਹੁੰਚ ਤੇ ਬੇਅੰਤ ਪ੍ਰਭੂ ਦਾ ਨਿਵਾਸ ਹੋ ਜਾਂਦਾ ਹੈ ।
I gather in and collect the immaculate wealth of the Naam; this commodity is inaccessible and incomparable.
 
ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥
ਹੇ (ਗੁਰੂ ਕੇ) ਸਿੱਖ-ਪਰਵਾਰ! (ਹੇ ਗੁਰਸਿੱਖੋ!) ਤੁਸੀ ਭੀ (ਆਤਮਕ ਜੀਵਨ ਵਾਸਤੇ ਇਹ ਨਾਮ-ਭੋਜਨ) ਖਾ ਕੇ ਆਤਮਕ ਜੀਵਨ ਹਾਸਲ ਕਰੋ, ਖ਼ੁਸ਼ ਹੋ ਕੇ ਆਤਮਕ ਚੋਜ ਆਨੰਦ ਸੁਖ ਮਾਣਿਆ ਕਰੋ ।੧।
Revel in it, delight in it, be happy and enjoy peace, and live long, O Sikhs and brethren. ||1||
 
ਹਰਿ ਕੇ ਚਰਨ ਕਮਲ ਆਧਾਰ ॥
:—(ਹੇ ਭਾਈ!) ਪਰਮਾਤਮਾ ਦੇ ਕੋਮਲ ਚਰਨਾਂ ਨੂੰ (ਮੈਂ ਆਪਣੀ ਜ਼ਿੰਦਗੀ ਦਾ) ਆਸਰਾ (ਬਣਾ ਲਿਆ ਹੈ) ।
I have the support of the Lotus Feet of the Lord.
 
ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥
ਗੁਰੂ ਦੀ ਕਿਰਪਾ ਨਾਲ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਜਹਾਜ਼ ਲੱਭ ਲਿਆ ਹੈ, (ਉਸ ਵਿਚ) ਚੜ੍ਹ ਕੇ ਮੈਂ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ) ਜ਼ਹਿਰ-ਭਰੇ ਸੰਸਾਰ-ਸਮੰੁਦਰ ਤੋਂ ਪਾਰ ਲੰਘ ਰਿਹਾ ਹਾਂ ।੧।ਰਹਾਉ।
By the Grace of the Saints, I have found the boat of Truth; embarking on it, I sail across the ocean of poison. ||1||Pause||
 
ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥
ਹੇ ਭਾਈ! ਜਿਸ ਮਨੁੱਖ ਉੱਤੇ ਸਰਬ-ਵਿਆਪਕ ਅਬਿਨਾਸੀ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਸ ਦੀ ਸੰਭਾਲ ਆਪ ਹੀ ਕਰਦੇ ਹਨ ।
The perfect, imperishable Lord has become merciful; He Himself has taken care of me.
 
ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥
ਨਾਨਕ (ਉਸ ਦਾ ਇਹ ਕੌਤਕ) ਵੇਖ ਵੇਖ ਕੇ ਖ਼ੁਸ਼ ਹੋ ਰਿਹਾ ਹੈ । ਹੇ ਨਾਨਕ! (ਸੇਵਕ ਦੀ ਸੰਭਾਲ ਕਰਨ ਦੀ ਪ੍ਰਭੂ ਦੀ ਦਇਆ ਦਾ) ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨।੧੦।੩੮।
Beholding, beholding His Vision, Nanak has blossomed forth in ecstasy. O Nanak, He is beyond estimation. ||2||10||38||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by