ਸਲੋਕ ਮਃ ੩ ॥
Shalok, Third Mehl:
 
ਆਤਮਾ ਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥
ਗੁਰੂ ਦੀ ਮਤਿ ਲੈ ਕੇ ਤੇ ਗੁਰੂ ਦੇ ਸੁਭਾਉ ਵਿਚ (ਆਪਣਾ ਸੁਭਾਉ ਲੀਨ ਕਰ ਕੇ) ਜੀਵ-ਆਤਮਾ ਦਾ ਪ੍ਰਕਾਸ਼ ਕਰਨ ਵਾਲੇ (ਹਰੀ) ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ
Worship the Divine, Supreme Soul, with the intuitive peace and poise of the Guru.
 
ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥
(ਇਸ ਤਰ੍ਹਾਂ) ਜਦੋਂ ਜੀਵ ਨੂੰ ਪ੍ਰਭੂ (ਦੀ ਹੋਂਦ ਤੇ) ਸਿਦਕ ਬੱਝ ਜਾਵੇ, ਤਾਂ ਹਿਰਦੇ ਵਿਚ ਹੀ (ਪ੍ਰਭੂ ਨਾਲ) ਪਿਆਰ ਬਣ ਜਾਂਦਾ ਹੈ (ਤੇ ਤੀਰਥ ਆਦਿਕਾਂ ਤੇ ਜਾਣ ਦੀ ਲੋੜ ਨਹੀਂ ਰਹਿੰਦੀ)
If the individual soul has faith in the Supreme Soul, then it shall obtain realization within its own home.
 
ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥
ਕਿਉਂਕਿ ਸਤਿਗੁਰੂ ਦੇ ਪਿਆਰ ਵਿਚ ਤੇ ਸੁਭਾਉ ਵਿਚ (ਵਰਤਿਆਂ) ਜੀਵਾਤਮਾ (ਮਾਇਆਂ ਵਲੋਂ) ਅਹਿੱਲ ਹੋ ਕੇ ਡੋਲਣੋਂ ਹਟ ਜਾਂਦਾ ਹੈ
The soul becomes steady, and does not waver, by the natural inclination of the Guru's Loving Will.
 
ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥
ਸਤਿਗੁਰੂ ਤੋਂ ਬਿਨਾ ਅਡੋਲ ਅਵਸਥਾ ਨਹੀਂ ਆਉਂਦੀ, ਤੇ ਨਾਹ ਹੀ ਮਨ ਵਿਚੋਂ ਲੋਭ-ਮੈਲ ਦੂਰ ਹੁੰਦੀ ਹੈ
Without the Guru, intuitive wisdom does not come, and the filth of greed does not depart from within.
 
ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭ ਅਠਸਠਿ ਤੀਰਥ ਨਾਇ ॥
ਜੇ ਇਕ ਪਲਕ ਭਰ ਭੀ ਪ੍ਰਭੂ ਦਾ ਨਾਮ ਮਨ ਵਿਚ ਵੱਸ ਜਾਏ (ਭਾਵ, ਜੇ ਜੀਵ ਇਕ ਮਨ ਇਕ ਪਲਕ ਭਰ ਭੀ ਨਾਮ ਜਪ ਸਕੇ) ਤਾਂ, ਮਾਨੋ, ਅਠਾਹਠ ਤੀਰਥਾਂ ਦਾ ਇਸ਼ਨਾਨ ਕਰ ਲੈਂਦਾ ਹੈ
If the Lord's Name abides within the mind, for a moment, even for an instant, it is like bathing at all the sixty-eight sacred shrines of pilgrimage.
 
ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥
(ਕਿਉਂਕਿ) ਸੱਚੇ ਵਿਚ ਜੁੜੇ ਹੋਏ ਨੂੰ ਮੈਲ ਨਹੀਂ ਲਗਦੀ, ਮੈਲ਼ (ਸਦਾ) ਮਾਇਆ ਦੇ ਪਿਆਰ ਵਿਚ ਲੱਗਦੀ ਹੈ
Filth does not stick to those who are true, but filth attaches itself to those who love duality.
 
ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥
ਤੇ ਉਹ ਮੈਲ ਕਦੇ ਭੀ ਧੋਤਿਆਂ ਨਹੀਂ ਉਤਰਦੀ, ਭਾਵੇਂ ਅਠਾਹਠ ਤੀਰਥਾਂ ਦੇ ਇਸ਼ਨਾਨ ਪਏ ਕਰੀਏ
This filth cannot be washed off, even by bathing at the sixty-eight sacred shrines of pilgrimage.
 
ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥
(ਕਾਰਨ ਇਹ ਹੁੰਦਾ ਹੈ ਕਿ) ਮਨੁੱਖ (ਗੁਰੂ ਵਲੋਂ) ਮਨਮੁਖ (ਹੋ ਕੇ) ਅਹੰਕਾਰ ਦੇ ਆਸਰੇ (ਤੀਰਥ-ਇਸ਼ਨਾਨ ਆਦਿਕ) ਕਰਮ ਕਰਦਾ ਹੈ, ਤੇ ਦੁੱਖ ਹੀ ਦੁੱਖ ਸਹੇੜਦਾ ਹੈ
The self-willed manmukh does deeds in egotism; he earns only pain and more pain.
 
ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥੧॥
ਹੇ ਨਾਨਕ ! ਮੈਲਾ (ਮਨ) ਤਦੋਂ ਹੀ ਪਵਿਤ੍ਰ ਹੁੰਦਾ ਹੈ, ਜੇ (ਜੀਵ) ਸਤਿਗੁਰੂ ਵਿਚ ਲੀਨ ਹੋ ਜਾਵੇ (ਭਾਵ, ਆਪਾ-ਭਾਵ ਮਿਟਾ ਦੇਵੇ) ।੧।
O Nanak, the filthy ones become clean only when they meet and surrender to the True Guru. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by