ਸੋਰਠਿ ਮਹਲਾ ੫ ॥
Sorat'h, Fifth Mehl:
ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥
(ਹੇ ਭਾਈ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੇਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ । (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ ।
The Lord God Himself has rid the whole world of its sins, and saved it.
ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥
ਆਪਣਾ ਮੁੱਢ-ਕਦੀਮਾਂ ਦਾ (ਦਇਆ-ਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ ।੧।
The Supreme Lord God extended His mercy, and confirmed His innate nature. ||1||
ਹੋਈ ਰਾਜੇ ਰਾਮ ਕੀ ਰਖਵਾਲੀ ॥
ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ,
I have attained the Protective Sanctuary of the Lord, my King.
ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥
ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ । (ਹੇ ਭਾਈ! ਤੁਸੀਂ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ ।ਰਹਾਉ।
In celestial peace and ecstasy, I sing the Glorious Praises of the Lord, and my mind, body and being are at peace. ||Pause||
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥
ਹੇ ਭਾਈ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ । ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ ।
My True Guru is the Savior of sinners; I have placed my trust and faith in Him.
ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖ਼ਸ਼ ਲਏ ਹਨ (ਜੇਹੜਾ ਸਦਾ-ਥਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖ਼ਸ਼ਦਾ ਆ ਰਿਹਾ ਹੈ), ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ ।੨।੧੭।੪੫।
The True Lord has heard Nanak's prayer, and He has forgiven everything. ||2||17||45||