ਸੋਰਠਿ ਮਹਲਾ ੫ ॥
Sorat'h, Fifth Mehl:
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥
ਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ ।
The Supreme Lord God, the Transcendent Lord, has forgiven me, and all diseases have been cured.
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥
ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ । ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ ।੧।
Those who come to the Sanctuary of the True Guru are saved, and all their affairs are resolved. ||1||
ਹਰਿ ਜਨਿ ਸਿਮਰਿਆ ਨਾਮ ਅਧਾਰਿ ॥
ਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ),
The Lord's humble servant meditates in remembrance on the Naam, the Name of the Lord; this is his only support.
ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥
ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ ।ਰਹਾਉ।
The Perfect True Guru extended His Mercy, and the fever has been dispelled. ||Pause||
ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥
ਹੇ ਮੇਰੇ ਪਿਆਰੇ (ਭਾਈ)! (ਗੁਰੂ ਦੀ ਸ਼ਰਨ ਪੈ ਕੇ) ਅਸੀ (ਭੀ) ਸਦਾ ਆਨੰਦ ਮਾਣਦੇ ਹਾਂ । ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ ।
So celebrate and be happy, my beloveds - the Guru has saved Hargobind.
ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ । ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ । (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ) ।੨।੧੮।੪੬।
Great is the glorious greatness of the Creator, O Nanak; True is the Word of His Shabad, and True is the sermon of His Teachings. ||2||18||46||