ਸੋਰਠਿ ਮਹਲਾ ੫ ॥
Sorat'h, Fifth Mehl:
ਸੰਤਹੁ ਹਰਿ ਹਰਿ ਨਾਮੁ ਧਿਆਈ ॥
ਹੇ ਸੰਤ ਜਨੋ! (ਅਰਦਾਸ ਕਰੋ ਕਿ) ਮੈਂ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਾਂ ।
O Saints, meditate on the Name of the Lord, Har, Har.
ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥
ਸੁਖਾਂ ਦਾ ਸਮੁੰਦਰ ਪਰਮਾਤਮਾ ਮੈਨੂੰ ਕਦੇ ਨਾਹ ਭੁੱਲੇ, ਮੈਂ (ਉਸ ਦੇ ਦਰ ਤੋਂ) ਮਨ-ਇੱਛਤ ਫਲ ਪ੍ਰਾਪਤ ਕਰਦਾ ਰਹਾਂ ।੧।ਰਹਾਉ।
Never forget God, the ocean of peace; thus you shall obtain the fruits of your mind's desires. ||1||Pause||
ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥
ਹੇ ਸੰਤ ਜਨੋ! ਪੂਰੇ ਗੁਰੂ ਨੇ (ਬਾਲਕ ਹਰਿ ਗੋਬਿੰਦ ਦਾ) ਤਾਪ ਲਾਹ ਦਿੱਤਾ, ਗੁਰੂ ਨੇ ਆਪਣੀ ਕਿਰਪਾ ਕੀਤੀ ਹੈ ।
Extending His Mercy, the Perfect True Guru has dispelled the fever.
ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥
ਪਰਮਾਤਮਾ ਦਇਆਵਾਨ ਹੋਇਆ ਹੈ, ਸਾਰੇ ਪਰਵਾਰ ਦਾ ਦੁੱਖ ਮਿਟ ਗਿਆ ਹੈ ।੧।
The Supreme Lord God has become kind and compassionate, and my whole family is now free of pain and suffering. ||1||
ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥
ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਹੀ (ਸਾਡਾ) ਆਸਰਾ ਹੈ, ਨਾਮ ਹੀ ਸਾਰੀਆਂ ਖ਼ੁਸ਼ੀਆਂ ਰਸਾਂ ਰੂਪਾਂ ਦਾ ਖ਼ਜ਼ਾਨਾ ਹੈ ।
The Treasure of absolute joy, sublime elixir and beauty, the Name of the Lord is my only Support.
ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
ਹੇ ਨਾਨਕ! (ਆਖ—) ਪਰਮੇਸਰ ਨੇ (ਸਾਡੀ) ਇੱਜ਼ਤ ਰੱਖ ਲਈ ਹੈ ਪਰਮੇਸ਼ਰ ਹੀ ਸਾਰੇ ਸੰਸਾਰ ਦੀ ਰੱਖਿਆ ਕਰਨ ਵਾਲਾ ਹੈ ।੨।੨੦।੪੮।
O Nanak, the Transcendent Lord has preserved my honor, and saved the whole world. ||2||20||48||