ਸੋਰਠਿ ਮਹਲਾ ੫ ॥
Sorat'h, Fifth Mehl:
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥
ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ ।
All beings and creatures were created by Him; He alone is the support and friend of the Saints.
ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥
ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧।
He Himself preserves the honor of His servants; their glorious greatness becomes perfect. ||1||
ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥
ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ ।
The Perfect Supreme Lord God is always with me.
ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥
ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ।
The Perfect Guru has perfectly and totally protected me, and now everyone is kind and compassionate to me. ||1||Pause||
ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥
ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ ।
Night and day, Nanak meditates on the Naam, the Name of the Lord; He is the Giver of the soul, and the breath of life itself.
ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।
He hugs His slave close in His loving embrace, like the mother and father hug their child. ||2||22||50||