ਮਃ ੩ ॥
Third Mehl:
ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥
ਜੋ ਮਨੁੱਖ ਸਤਿਗੁਰੂ ਵਲੋਂ ਮੁਖ ਮੋੜੀ ਬੈਠਾ ਹੈ, ਉਹ ਸਮਝਾਇਆਂ ਭੀ ਕਦੇ ਨਹੀਂ ਸਮਝਦਾ
The self-willed manmukhs may be taught, but how can they really be taught?
ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥
ਜੇ ਉਸ ਨੂੰ (ਗੁਰਮੁਖਾਂ ਦੇ ਵਿਚ) ਰਲਾ ਭੀ ਦੇਵੀਏ, ਤਾਂ ਭੀ (ਸੁਭਾਵ ਕਰਕੇ) ਉਹਨਾਂ ਨਾਲ ਨਹੀਂ ਰਲਦਾ ਤੇ (ਪਿਛਲੇ ਕੀਤੇ) ਸਿਰ ਪਏ ਕਰਮਾਂ ਅਨੁਸਾਰ ਭਟਕਦਾ ਫਿਰਦਾ ਹ ੈ
The manmukhs do not fit in at all. Because of their past actions, they are condemned to the cycle of reincarnation.
ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥
(ਉਸ ਵਿਚਾਰੇ ਉਤੇ ਭੀ ਕੀਹ ਰੋਸ ? (ਸੰਸਾਰ ਵਿਚ) ਰਸਤੇ ਹੀ ਦੋ ਹਨ (ਹਰੀ ਨਾਲ) ਪਿਆਰ ਤੇ (ਮਾਇਆ ਨਾਲ) ਪਿਆਰ; (ਤੇ ਮਨਮੁਖ) ਪ੍ਰਭੂ ਦੇ ਹੁਕਮ ਵਿਚ (ਹੀ) (ਮਾਇਆ ਵਾਲੀ) ਕਾਰ ਪਿਆ ਕਰਦਾ ਹੈ
Loving attention to the Lord and attachment to Maya are the two separate ways; all act according to the Hukam of the Lord's Command.
ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥
(ਦੂਜੇ ਪਾਸੇ, ਹੁਕਮ ਵਿਚ ਹੀ) ਗੁਰਮੁਖ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਕਸਵੱਟੀ ਲਾ ਕੇ (ਭਾਵ, ਪਰਖ ਕਰ ਕੇ) ਆਪਣੇ ਮਨ ਨੂੰ ਮਾਰ ਲੈਂਦਾ ਹੈ (ਭਾਵ, ਮਾਇਆ ਦੇ ਪਿਆਰ ਵਲੋਂ ਰੋਕ ਲੈਂਦਾ ਹੈ)
The Gurmukh has conquered his own mind, by applying the Touchstone of the Shabad.
ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥
ਉਹ ਸਦਾ ਮਨ (ਦੀ ਵਿਕਾਰ-ਬਿਰਤੀ) ਨਾਲ ਝਗੜਾ ਕਰਦਾ ਹੈ, ਤੇ ਸੱਥ ਕਰਦਾ ਹੈ (ਭਾਵ, ਉਸ ਨੂੰ ਸਮਝਾਉਂਦਾ ਹੈ, ਤੇ ਅੰਤ ਇਸ ਵਿਕਾਰ-ਬਿਰਤੀ ਨੂੰ) ਮਨ (ਦੀ ਸ਼ੁਭ-ਬਿਰਤੀ) ਵਿਚ ਲੀਨ ਕਰ ਦੇਂਦਾ ਹੈ
He fights with his mind, he settles with his mind, and he is at peace with his mind.
ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥
(ਇਸ ਤਰ੍ਹਾਂ ਸਤਿਗੁਰੂ ਦੇ) ਸੁਭਾਉ ਵਿਚ (ਆਪਾ ਲੀਨ ਕਰਨ ਵਾਲਾ) ਮਨ ਜੋ ਇੱਛਾ ਕਰਦਾ ਹੈ ਸੋ ਲੈਂਦਾ ਹੈ
All obtain the desires of their minds, through the Love of the True Word of the Shabad.
ਅੰਮ੍ਰਿਤ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥
(ਹੇ ਭਾਈ !) ਗੁਰਮੁਖਾਂ ਵਾਲੀ ਕਾਰ ਕਰ ਕੇ ਸਦਾ ਨਾਮ-ਅੰਮ੍ਰਿਤ ਪੀਵੀਏ
They drink in the Ambrosial Nectar of the Naam forever; this is how the Gurmukhs act.
ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥
ਮਨ ਨੂੰ ਛੱਡ ਕੇ ਜੋ ਜੀਵ (ਸਰੀਰ ਆਦਿਕ) ਹੋਰ ਨਾਲ ਝਗੜਾ ਪਾਂਦਾ ਹੈ, ਉਹ ਜਨਮ ਬਿਰਥਾ ਗਵਾਂਦਾ ਹੈ
Those who struggle with something other than their own mind, shall depart having wasted their lives.
ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥
ਮਨਮੁਖ ਮਨ ਦੇ ਹਠ ਵਿਚ (ਬਾਜ਼ੀ) ਹਾਰ ਜਾਂਦਾ ਹੈ, ਤੇ ਕੂੜ-ਕੁਸੱਤ (ਦੀ ਕਮਾਈ) ਕਰਦਾ ਹੈ
The self-willed manmukhs, through stubborn-mindedness and the practice of falsehood, lose the game of life.
ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥
ਗੁਰਮੁਖ ਸਤਿਗੁਰੂ ਦੀ ਕਿਰਪਾ ਨਾਲ ਮਨ ਨੂੰ ਜਿੱਤਦਾ ਹੈ, ਪ੍ਰਭੂ ਨਾਲ ਪਿਆਰ ਜੋੜਦਾ ਹੈ
Those who conquer their own mind, by Guru's Grace, lovingly focus their attention on the Lord.
ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥੨॥
ਹੇ ਨਾਨਕ ! ਗੁਰਮੁਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ (ਪਰ,) ਮਨਮੁਖ ਭਟਕਦਾ ਫਿਰਦਾ ਹੈ ।੨।
O Nanak, the Gurmukhs practice Truth, while the self-willed manmukhs continue coming and going in reincarnation. ||2||