ਸੋਰਠਿ ਮਹਲਾ ੫ ॥
Sorat'h, Fifth Mehl:
ਹਿਰਦੈ ਨਾਮੁ ਵਸਾਇਹੁ ॥
ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ ।
Enshrine the Naam, the Name of the Lord, within your heart;
ਘਰਿ ਬੈਠੇ ਗੁਰੂ ਧਿਆਇਹੁ ॥
ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ ।
sitting within your own home, meditate on the Guru.
ਗੁਰਿ ਪੂਰੈ ਸਚੁ ਕਹਿਆ ॥
ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ,
The Perfect Guru has spoken the Truth;
ਸੋ ਸੁਖੁ ਸਾਚਾ ਲਹਿਆ ॥੧॥
ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ ।੧।
the True Peace is obtained only from the Lord. ||1||
ਅਪੁਨਾ ਹੋਇਓ ਗੁਰੁ ਮਿਹਰਵਾਨਾ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ,
My Guru has become merciful.
ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥
ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ) ।ਰਹਾਉ।
In bliss, peace, pleasure and joy, I have returned to my own home, after my purifying bath. ||Pause||
ਸਾਚੀ ਗੁਰ ਵਡਿਆਈ ॥
ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ,
True is the glorious greatness of the Guru;
ਤਾ ਕੀ ਕੀਮਤਿ ਕਹਣੁ ਨ ਜਾਈ ॥
ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ ।
His worth cannot be described.
ਸਿਰਿ ਸਾਹਾ ਪਾਤਿਸਾਹਾ ॥
ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ ।
He is the Supreme Overlord of kings.
ਗੁਰ ਭੇਟਤ ਮਨਿ ਓਮਾਹਾ ॥੨॥
ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ ।੨।
Meeting with the Guru, the mind is enraptured. ||2||
ਸਗਲ ਪਰਾਛਤ ਲਾਥੇ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ,
All sins are washed away,
ਮਿਲਿ ਸਾਧਸੰਗਤਿ ਕੈ ਸਾਥੇ ॥
ਗੁਰੂ ਦੀ ਸੰਗਤਿ ਦੀ ਬਰਕਤਿ ਨਾਲ)
meeting with the Saadh Sangat, the Company of the Holy.
ਗੁਣ ਨਿਧਾਨ ਹਰਿ ਨਾਮਾ ॥
ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ
The Lord's Name is the treasure of excellence;
ਜਪਿ ਪੂਰਨ ਹੋਏ ਕਾਮਾ ॥੩॥
ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।੩।
chanting it, one's affairs are perfectly resolved. ||3||
ਗੁਰਿ ਕੀਨੋ ਮੁਕਤਿ ਦੁਆਰਾ ॥
ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) ।
The Guru has opened the door of liberation,
ਸਭ ਸ੍ਰਿਸਟਿ ਕਰੈ ਜੈਕਾਰਾ ॥
(ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ ।
and the entire world applauds Him with cheers of victory.
ਨਾਨਕ ਪ੍ਰਭੁ ਮੇਰੈ ਸਾਥੇ ॥
ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ)
O Nanak, God is always with me;
ਜਨਮ ਮਰਣ ਭੈ ਲਾਥੇ ॥੪॥੨॥੫੨॥
ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ ।੪।੨।੫੨।
my fears of birth and death are gone. ||4||2||52||