ਸੋਰਠਿ ਮਹਲਾ ੫ ॥
Sorat'h, Fifth Mehl:
ਸਾਹਿਬੁ ਗੁਨੀ ਗਹੇਰਾ ॥
ਹੇ ਸਭ ਤੋਂ ਵੱਡੇ! ਤੂੰ ਸਭ ਦਾ ਮਾਲਕ ਹੈਂ, ਤੂੰ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।
O Lord Master, You are the ocean of excellence.
ਘਰੁ ਲਸਕਰੁ ਸਭੁ ਤੇਰਾ ॥
(ਜੀਵਾਂ ਨੂੰ) ਸਾਰਾ ਘਰ-ਘਾਟ ਤੇਰਾ ਹੀ ਦਿੱਤਾ ਹੋਇਆ ਹੈ ।
My home and all my possessions are Yours.
ਰਖਵਾਲੇ ਗੁਰ ਗੋਪਾਲਾ ॥
ਹੇ ਸ੍ਰਿਸ਼ਟੀ ਦੇ ਪਾਲਣਹਾਰ!
The Guru, the Lord of the world, is my Savior.
ਸਭਿ ਜੀਅ ਭਏ ਦਇਆਲਾ ॥੧॥
ਹੇ ਸਭ ਜੀਵਾਂ ਦੇ ਰਾਖੇ! ਤੂੰ ਸਾਰੇ ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈਂ ।੧।
All beings have become kind and compassionate to me. ||1||
ਜਪਿ ਅਨਦਿ ਰਹਉ ਗੁਰ ਚਰਣਾ ॥
ਹੇ ਭਾਈ! ਗੁਰੂ ਦੇ ਚਰਨਾਂ ਨੂੰ ਹਿਰਦੇ ਵਿਚ ਵਸਾ ਕੇ ਮੈਂ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹਾਂ ।
Meditating on the Guru's feet, I am in bliss.
ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥
ਹੇ ਭਾਈ! ਪ੍ਰਭੂ ਦੀ ਸ਼ਰਨ ਪਿਆਂ ਕਿਤੇ ਭੀ ਕੋਈ ਡਰ ਪੋਹ ਨਹੀਂ ਸਕਦਾ ।ਰਹਾਉ।
There is no fear at all, in God's Sanctuary. ||Pause||
ਤੇਰਿਆ ਦਾਸਾ ਰਿਦੈ ਮੁਰਾਰੀ ॥
ਹੇ ਪ੍ਰਭੂ! ਤੇਰੇ ਸੇਵਕਾਂ ਦੇ ਹਿਰਦੇ ਵਿਚ ਹੀ ਨਾਮ ਵੱਸਦਾ ਹੈ ।
You dwell in the hearts of Your slaves, Lord.
ਪ੍ਰਭਿ ਅਬਿਚਲ ਨੀਵ ਉਸਾਰੀ ॥
ਹੇ ਪ੍ਰਭੂ! ਤੂੰ (ਆਪਣੇ ਦਾਸਾਂ ਦੇ ਹਿਰਦੇ ਵਿਚ ਭਗਤੀ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖ ਦਿੱਤੀ ਹੋਈ ਹੈ ।
God has laid the eternal foundation.
ਬਲੁ ਧਨੁ ਤਕੀਆ ਤੇਰਾ ॥
ਹੇ ਪ੍ਰਭੂ! ਤੂੰ ਹੀ ਮੇਰਾ ਬਲ ਹੈਂ, ਤੂੰ ਹੀ ਮੇਰਾ ਧਨ ਹੈ, ਤੇਰਾ ਹੀ ਮੈਨੂੰ ਆਸਰਾ ਹੈ ।
You are my strength, wealth and support.
ਤੂ ਭਾਰੋ ਠਾਕੁਰੁ ਮੇਰਾ ॥੨॥
ਤੂੰ ਮੇਰਾ ਸਭ ਤੋਂ ਵੱਡਾ ਮਾਲਕ ਹੈਂ ।੨।
You are my Almighty Lord and Master. ||2||
ਜਿਨਿ ਜਿਨਿ ਸਾਧਸੰਗੁ ਪਾਇਆ ॥
ਹੇ ਭਾਈ! ਜਿਸ ਜਿਸ ਮਨੁੱਖ ਨੇ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ,
Whoever finds the Saadh Sangat, the Company of the Holy,
ਸੋ ਪ੍ਰਭਿ ਆਪਿ ਤਰਾਇਆ ॥
ਉਸ ਉਸ ਨੂੰ ਪ੍ਰਭੂ ਨੇ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ ।
is saved by God Himself.
ਕਰਿ ਕਿਰਪਾ ਨਾਮ ਰਸੁ ਦੀਆ ॥
ਜਿਸ ਮਨੁੱਖ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ,
By His Grace, He has blessed me with the sublime essence of the Naam.
ਕੁਸਲ ਖੇਮ ਸਭ ਥੀਆ ॥੩॥
ਉਸ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੩।
All joy and pleasure then came to me. ||3||
ਹੋਏ ਪ੍ਰਭੂ ਸਹਾਈ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਮਦਦਗਾਰ ਬਣਦਾ ਹੈ,
God became my helper and my best friend;
ਸਭ ਉਠਿ ਲਾਗੀ ਪਾਈ ॥
ਸਾਰੀ ਲੁਕਾਈ ਉਸ ਦੇ ਪੈਰੀਂ ਉੱਠ ਕੇ ਆ ਲੱਗਦੀ ਹੈ ।
everyone rises up and bows down at my feet.
ਸਾਸਿ ਸਾਸਿ ਪ੍ਰਭੁ ਧਿਆਈਐ ॥
ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ ।
With each and every breath, meditate on God;
ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥
ਹੇ ਨਾਨਕ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ ।੪।੪।੫੪।
O Nanak, sing the songs of joy to the Lord. ||4||4||54||