ਸੋਰਠਿ ਮਹਲਾ ੫ ॥
Sorat'h, Fifth Mehl:
ਵਿਚਿ ਕਰਤਾ ਪੁਰਖੁ ਖਲੋਆ ॥
ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ,
The Creator Lord Himself stood between us,
ਵਾਲੁ ਨ ਵਿੰਗਾ ਹੋਆ ॥
(ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ
and not a hair upon my head was touched.
ਮਜਨੁ ਗੁਰ ਆਂਦਾ ਰਾਸੇ ॥
ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ,
The Guru made my cleansing bath successful;
ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ ।
meditating on the Lord, Har, Har, my sins were erased. ||1||
ਸੰਤਹੁ ਰਾਮਦਾਸ ਸਰੋਵਰੁ ਨੀਕਾ ॥
ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ । ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ)
O Saints, the purifying pool of Ram Das is sublime.
ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥
ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਲੈਂਦਾ ਹੈ ।
Whoever bathes in it, his family and ancestry are saved, and his soul is saved as well. ||1||Pause||
ਜੈ ਜੈ ਕਾਰੁ ਜਗੁ ਗਾਵੈ ॥
। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ,
The world sings cheers of victory,
ਮਨ ਚਿੰਦਿਅੜੇ ਫਲ ਪਾਵੈ ॥
ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ
and the fruits of his mind's desires are obtained.
ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥
ਹੇ ਭਾਈ! (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ
Whoever comes and bathes here, and meditates on his God, is safe and sound. ||2||
ਸੰਤ ਸਰੋਵਰ ਨਾਵੈ ॥
ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ
One who bathes in the healing pool of the Saints,
ਸੋ ਜਨੁ ਪਰਮ ਗਤਿ ਪਾਵੈ ॥
ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।
that humble being obtains the supreme status.
ਮਰੈ ਨ ਆਵੈ ਜਾਈ ॥
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ
He does not die, or come and go in reincarnation;
ਹਰਿ ਹਰਿ ਨਾਮੁ ਧਿਆਈ ॥੩॥
ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ
he meditates on the Name of the Lord, Har, Har. ||3||
ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥
ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ,
He alone knows this about God,
ਜਿਸੁ ਦਇਆਲੁ ਹੋਇ ਭਗਵਾਨੈ ॥
ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ
whom God blesses with His kindness.
ਬਾਬਾ ਨਾਨਕ ਪ੍ਰਭ ਸਰਣਾਈ ॥
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ
Baba Nanak seeks the Sanctuary of God;
ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ ।੪।੭।੫੭।
all his worries and anxieties are dispelled. ||4||7||57||