ਸੋਰਠਿ ਮਹਲਾ ੫ ॥
Sorat'h, Fifth Mehl:
ਪਾਰਬ੍ਰਹਮਿ ਨਿਬਾਹੀ ਪੂਰੀ ॥
ਹੇ ਭਾਈ! ਸਦਾ ਤੋਂ ਹੀ) ਪਰਮਾਤਮਾ ਨੇ ਆਪਣੇ ਸੇਵਕ ਨਾਲ ਪੀ੍ਰਤਿ ਤੋੜ ਤਕ ਨਿਬਾਹੀ ਹੈ
The Supreme Lord God has stood by me and fulfilled me,
ਕਾਈ ਬਾਤ ਨ ਰਹੀਆ ਊਰੀ ॥
ਸੇਵਕ ਨੂੰ ਕਿਸੇ ਗੱਲੇ ਕੋਈ ਕਮੀ ਨਹੀਂ ਰਹਿੰਦੀ
and nothing is left unfinished.
ਗੁਰਿ ਚਰਨ ਲਾਇ ਨਿਸਤਾਰੇ ॥
ਗੁਰੂ ਨੇ (ਸੇਵਕਾਂ ਨੂੰ ਸਦਾ ਹੀ) ਚਰਨੀਂ ਲਾ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਇਆ ਹੈ ।੧।
Attached to the Guru's feet, I am saved;
ਹਰਿ ਹਰਿ ਨਾਮੁ ਸਮ੍ਹਾਰੇ ॥੧॥
ਸੇਵਕ ਸਦਾ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸੰਭਾਲ ਰੱਖਦਾ ਹੈ
I contemplate and cherish the Name of the Lord, Har, Har. ||1||
ਅਪਨੇ ਦਾਸ ਕਾ ਸਦਾ ਰਖਵਾਲਾ ॥
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਸਦਾ ਰਾਖਾ ਬਣਿਆ ਰਹਿੰਦਾ ਹੈ
He is forever the Savior of His slaves.
ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥
ਜਿਵੇਂ ਮਾਪੇ (ਬੱਚਿਆਂ ਨੂੰ) ਪਾਲਦੇ ਹਨ, ਤਿਵੇਂ ਪ੍ਰਭੂ ਕਿਰਪਾ ਕਰ ਕੇ ਆਪਣੇ ਸੇਵਕਾਂ ਨੂੰ ਆਪਣੇ ਬਣਾਈ ਰੱਖਦਾ ਹੈ ।
Bestowing His Mercy, He made me His own and preserved me; like a mother or father, He cherishes me. ||1||Pause||
ਵਡਭਾਗੀ ਸਤਿਗੁਰੁ ਪਾਇਆ ॥
ਹੇ ਭਾਈ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ
By great good fortune, I found the True Guru,
ਜਿਨਿ ਜਮ ਕਾ ਪੰਥੁ ਮਿਟਾਇਆ ॥
ਹੇ ਭਾਈ! ਵੱਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ
who obliterated the path of the Messenger of Death.
ਹਰਿ ਭਗਤਿ ਭਾਇ ਚਿਤੁ ਲਾਗਾ ॥
ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦਾ ਮਨ ਪਰਮਾਤਮਾ ਦੀ ਭਗਤੀ ਵਿਚ ਪ੍ਰਭੂ ਦੇ ਪੇ੍ਰਮ ਵਿਚ ਮਗਨ ਰਹਿੰਦਾ ਹ
My consciousness is focused on loving, devotional worship of the Lord.
ਜਪਿ ਜੀਵਹਿ ਸੇ ਵਡਭਾਗਾ ॥੨॥
ਉਹ ਵਡ-ਭਾਗੀ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦੇ ਹਨ ।੨।
One who lives in this meditation is very fortunate indeed. ||2||
ਹਰਿ ਅੰਮ੍ਰਿਤ ਬਾਣੀ ਗਾਵੈ ॥
ਹੇ ਭਾਈ! ਪਰਮਾਤਮਾ ਦਾ ਸੇਵਕ) ਪਰਮਾਤਮਾ ਦੀ ਆਤਮਿਕ ਜੀਵਨ ਦੇਣ ਵਾਲੀ ਬਾਣੀ ਗਾਂਦਾ ਰਹਿੰਦਾ ਹੈ
He sings the Ambrosial Word of the Guru's Bani,
ਸਾਧਾ ਕੀ ਧੂਰੀ ਨਾਵੈ ॥
ਸੇਵਕ ਗੁਰਮੁਖਾਂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹੈ (ਆਪਾ-ਭਾਵ ਮਿਟਾ ਕੇ ਸੰਤ ਜਨਾਂ ਦੀ ਸ਼ਰਨ ਪਿਆ ਰਹਿੰਦਾ ਹੈ)
and bathes in the dust of the feet of the Holy.
ਅਪੁਨਾ ਨਾਮੁ ਆਪੇ ਦੀਆ ॥
ਪਰਮਾਤਮਾ ਨੇ ਆਪ ਹੀ (ਆਪਣੇ ਸੇਵਕ ਨੂੰ) ਆਪਣਾ ਨਾਮ ਬਖ਼ਸ਼ਿਆ ਹੈ,
He Himself bestows His Name.
ਪ੍ਰਭ ਕਰਣਹਾਰ ਰਖਿ ਲੀਆ ॥੩॥
ਸਿਰਜਣਹਾਰ ਪ੍ਰਭੂ ਨੇ ਆਪ ਹੀ (ਸਦਾ ਤੋਂ ਆਪਣੇ ਸੇਵਕ ਨੂੰ ਵਿਕਾਰਾਂ ਤੋਂ) ਬਚਾਇਆ ਹੈ ।
God, the Creator, saves us. ||3||
ਹਰਿ ਦਰਸਨ ਪ੍ਰਾਨ ਅਧਾਰਾ ॥
ਪਰਮਾਤਮਾ ਦਾ ਦਰਸ਼ਨ ਹੀ (ਸੇਵਕ ਦੀ) ਜ਼ਿੰਦਗੀ ਦਾ ਆਸਰਾ ਹੈ
The Blessed Vision of the Lord's Darshan is the support of the breath of life.
ਇਹੁ ਪੂਰਨ ਬਿਮਲ ਬੀਚਾਰਾ ॥
ਹੇ ਭਾਈ! (ਪ੍ਰਭੂ ਦੇ ਸੇਵਕ ਦਾ) ਇਹ ਪਵਿਤ੍ਰ ਤੇ ਪੂਰਨ ਵਿਚਾਰ ਬਣਿਆ ਰਹਿੰਦਾ ਹੈ ਕਿ
This is the perfect, pure wisdom.
ਕਰਿ ਕਿਰਪਾ ਅੰਤਰਜਾਮੀ ॥
ਹੇ ਸਭ ਦੇ ਦਿਲਾਂ ਦੀ ਜਾਣਨ ਵਾਲੇ! ਹੇ ਸੁਆਮੀ! (ਮੇਰੇ ਉਤੇ) ਮੇਹਰ ਕਰ
The Inner-knower, the Searcher of hearts, has granted His Mercy;
ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥
, ਮੈਂ ਤੇਰੀ ਸ਼ਰਨ ਆਇਆ ਹਾਂ ।੪।੮।੫੮।
slave Nanak seeks the Sanctuary of his Lord and Master. ||4||8||58||