ਸੋਰਠਿ ਮਹਲਾ ੫ ॥
Sorat'h, Fifth Mehl:
 
ਗੁਰਿ ਪੂਰੈ ਕੀਤੀ ਪੂਰੀ ॥
ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ
The Perfect Guru has made me perfect.
 
ਪ੍ਰਭੁ ਰਵਿ ਰਹਿਆ ਭਰਪੂਰੀ ॥
(ਮੈ­ਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ
God is totally pervading and permeating everywhere.
 
ਖੇਮ ਕੁਸਲ ਭਇਆ ਇਸਨਾਨਾ ॥
ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ—ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)
With joy and pleasure, I take my purifying bath.
 
ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥
ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ—ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)
I am a sacrifice to the Supreme Lord God. ||1||
 
ਗੁਰ ਕੇ ਚਰਨ ਕਵਲ ਰਿਦ ਧਾਰੇ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ
I enshrine the lotus feet of the Guru within my heart.
 
ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥
ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ । ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ ।੧।ਰਹਾਉ।
Not even the tiniest obstacle blocks my way; all my affairs are resolved. ||1||Pause||
 
ਮਿਲਿ ਸਾਧੂ ਦੁਰਮਤਿ ਖੋਏ ॥
ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ
Meeting with the Holy Saints, my evil-mindedness was eradicated.
 
ਪਤਿਤ ਪੁਨੀਤ ਸਭ ਹੋਏ ॥
। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ
All the sinners are purified.
 
ਰਾਮਦਾਸਿ ਸਰੋਵਰ ਨਾਤੇ ॥
ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ
Bathing in the sacred pool of Guru Ram Das,
 
ਸਭ ਲਾਥੇ ਪਾਪ ਕਮਾਤੇ ॥੨॥
ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ ।੨।
all the sins one has committed are washed away. ||2||
 
ਗੁਨ ਗੋਬਿੰਦ ਨਿਤ ਗਾਈਐ ॥
ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ ।
So sing forever the Glorious Praises of the Lord of the Universe;
 
ਸਾਧਸੰਗਿ ਮਿਲਿ ਧਿਆਈਐ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ,
joining the Saadh Sangat, the Company of the Holy, meditate on Him.
 
ਮਨ ਬਾਂਛਤ ਫਲ ਪਾਏ ॥
ਉਹ (ਪ੍ਰਭੂ-ਦਰ ਤੋਂ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ
The fruits of your mind's desires are obtained
 
ਗੁਰੁ ਪੂਰਾ ਰਿਦੈ ਧਿਆਏ ॥੩॥
ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
by meditating on the Perfect Guru within your heart. ||3||
 
ਗੁਰ ਗੋਪਾਲ ਆਨੰਦਾ ॥
ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ ।
The Guru, the Lord of the World, is blissful;
 
ਜਪਿ ਜਪਿ ਜੀਵੈ ਪਰਮਾਨੰਦਾ ॥
ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੪।੧੦।੬੦।
chanting, meditating on the Lord of supreme bliss, He lives.
 
ਜਨ ਨਾਨਕ ਨਾਮੁ ਧਿਆਇਆ ॥
ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ
Servant Nanak meditates on the Naam, the Name of the Lord.
 
ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
ਹੇ ਦਾਸ ਨਾਨਕ! (ਆਖ—) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ
God has confirmed His innate nature. ||4||10||60||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by