ਪਉੜੀ ॥
Pauree:
ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥
ਹੇ ਹਰੀ ਦੇ ਸੰਤ ਜਨ ਪਿਆਰਿਓ ! ਆਪਣੇ ਸਤਿਗੁਰੂ ਦੀ ਸਿੱਖਿਆ ਸੁਣੋ (ਭਾਵ, ਸਿੱਖਿਆ ਤੇ ਤੁਰੋ)
O Saints of the Lord, O Siblings of Destiny, listen, and hear the Lord's Teachings, through the True Guru.
ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥
ਇਸ ਸਿੱਖਿਆ ਨੂੰ ਮਨੁੱਖ ਨੇ ਹਿਰਦੇ ਵਿਚ ਪਰੋ ਰੱਖਿਆ ਹੈ, ਜਿਸ ਦੇ ਮੱਥੇ ਉਤੇ ਧੁਰੋਂ ਹੀ ਭਾਗ ਹੋਵੇ
Those who have good destiny pre-ordained and inscribed on their foreheads, grasp it and keep it enshrined in the heart.
ਹਰਿ ਅੰਮ੍ਰਿਤ ਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥
ਸਤਿਗੁਰੂ ਦੀ ਸਿੱਖਿਆ ਦੁਆਰਾ ਹੀ ਅਡੋਲ ਅਵਸਥਾ ਵਿਚ ਪਹੁੰਚ ਕੇ ਪ੍ਰਭੂ ਦੀ ਉੱਤਮ ਪਵਿਤਰ ਤੇ ਜੀਵਨ-ਕਣੀ ਬਖ਼ਸ਼ਣ ਵਾਲੀ ਸਿਫ਼ਤਿ-ਸਾਲਾਹ ਦਾ ਆਨੰਦ ਲਿਆ ਜਾ ਸਕਦਾ ਹੈ
Through the Guru's Teachings, they intuitively taste the sublime, exquisite and ambrosial sermon of the Lord.
ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜ ਰੈਣਿ ਕਿਰਾਖੀ ॥
(ਸਤਿਗੁਰੂ ਦੀ ਸਿੱਖਿਆ ਨੂੰ ਜੇਹੜਾ ਹਿਰਦਾ ਇਕ ਵਾਰੀ ਧਾਰਨ ਕਰਦਾ ਹੈ) ਉਸ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ਤੇ (ਮਾਇਆ ਦਾ) ਹਨੇਰਾ ਇਉਂ ਦੂਰ ਹੁੰਦਾ ਹੈ ਜਿਵੇਂ ਸੂਰਜ ਰਾਤ (ਦੇ ਹਨੇਰੇ) ਨੂੰ ਖਿੱਚ ਲੈਂਦਾ ਹੈ
The Divine Light shines in their hearts, and like the sun which removes the darkness of night, it dispels the darkness of ignorance.
ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥੧੨॥
ਜੋ ਪ੍ਰਭੂ (ਇਹਨਾਂ ਅੱਖਾਂ ਨਾਲ) ਨਹੀਂ ਦਿੱਸਦਾ, ਇੰਦ੍ਰਿਆਂ ਦੇ ਵਿਸ਼ੇ ਤੋਂ ਪਰੇ ਹੈ ਤੇ ਅਲੱਖ ਹੈ ਉਹ ਸਤਿਗੁਰੂ ਦੇ ਸਨਮੁਖ ਹੋਣ ਕਰਕੇ ਅੱਖੀਂ ਦਿੱਸ ਪੈਂਦਾ ਹੈ ।੧੨।
As Gurmukh, they behold with their eyes the Unseen, Imperceptible, Unknowable, Immaculate Lord. ||12||