ਸੋਰਠਿ ਮਃ ੫ ॥
Sorat'h, Fifth Mehl:
ਗੁਰੁ ਪੂਰਾ ਨਮਸਕਾਰੇ ॥
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦੀ ਸ਼ਰਨ ਪੈਂਦਾ ਹੈ
I bow in reverence to the Perfect Guru.
ਪ੍ਰਭਿ ਸਭੇ ਕਾਜ ਸਵਾਰੇ ॥
ਪਰਮਾਤਮਾ ਨੇ ਉਸ ਦੇ ਸਾਰੇ ਕੰਮ ਸਵਾਰ ਦਿੱਤੇ,
God has resolved all my affairs.
ਹਰਿ ਅਪਣੀ ਕਿਰਪਾ ਧਾਰੀ ॥
ਪ੍ਰਭੂ ਨੇ ਉਸ ਮਨੁੱਖ ਉੱਤੇ ਮੇਹਰ (ਦੀ ਨਿਗਾਹ) ਕੀਤੀ,
The Lord has showered me with His Mercy.
ਪ੍ਰਭ ਪੂਰਨ ਪੈਜ ਸਵਾਰੀ ॥੧॥
ਤੇ (ਲੋਕ ਪਰਲੋਕ ਵਿਚ) ਉਸ ਦੀ ਲਾਜ ਚੰਗੀ ਤਰ੍ਹਾਂ ਰੱਖ ਲਈ
God has perfectly preserved my honor. ||1||
ਅਪਨੇ ਦਾਸ ਕੋ ਭਇਓ ਸਹਾਈ ॥
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਮਦਦਗਾਰ ਬਣਦਾ ਹੈ
He has become the help and support of His slave.
ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥
। ਕਰਤਾਰ ਨੇ (ਸਦਾ ਤੋਂ ਹੀ ਆਪਣੇ ਦਾਸ ਦੀਆਂ) ਸਾਰੀਆਂ ਮਨੋ-ਕਾਮਨਾਂ ਪੂਰੀਆਂ ਕੀਤੀਆਂ ਹਨ, ਸੇਵਕ ਨੂੰ (ਕਿਸੇ ਕਿਸਮ ਦੀ) ਕੋਈ ਥੁੜ ਨਹੀਂ ਰਹਿੰਦੀ ।ਰਹਾਉ।
The Creator has achieved all my goals, and now, nothing is lacking. ||Pause||
ਕਰਤੈ ਪੁਰਖਿ ਤਾਲੁ ਦਿਵਾਇਆ ॥
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ) ਸਰਬ-ਵਿਆਪਕ ਕਰਤਾਰ ਨੇ (ਉਸ ਨੂੰ ਗੁਰੂ ਦੀ ਰਾਹੀਂ) ਗੁਪਤ ਨਾਮ-ਖ਼ਜ਼ਾਨਾ ਦਿਵਾ ਦਿੱਤਾ,
The Creator Lord has caused the pool of nectar to be constructed.
ਪਿਛੈ ਲਗਿ ਚਲੀ ਮਾਇਆ ॥
(ਉਸ ਨੂੰ ਮਾਇਆ ਦੀ ਲਾਲਸਾ ਨਹੀਂ ਰਹਿ ਜਾਂਦੀ) ਮਾਇਆ ਉਸ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ ।
The wealth of Maya follows in my footsteps,
ਤੋਟਿ ਨ ਕਤਹੂ ਆਵੈ ॥
ਮਾਇਆ ਵਲੋਂ ਉਸ ਨੂੰ) ਕਿਤੇ ਭੀ ਘਾਟ ਮਹਿਸੂਸ ਨਹੀਂ ਹੁੰਦੀ
and now, nothing is lacking at all.
ਮੇਰੇ ਪੂਰੇ ਸਤਗੁਰ ਭਾਵੈ ॥੨॥
ਮੇਰੇ ਪੂਰੇ ਸਤਿਗੁਰੂ ਨੂੰ (ਉਸ ਵਡ-ਭਾਗੀ ਮਨੁੱਖ ਵਾਸਤੇ ਇਹੀ ਗੱਲ) ਚੰਗੀ ਲੱਗਦੀ ਹੈ ।੨
This is pleasing to my Perfect True Guru. ||2||
ਸਿਮਰਿ ਸਿਮਰਿ ਦਇਆਲਾ ॥
ਹੇ ਭਾਈ! ਦਇਆ ਦੇ ਘਰ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ
Remembering, remembering the Merciful Lord in meditation,
ਸਭਿ ਜੀਅ ਭਏ ਕਿਰਪਾਲਾ ॥
ਸਿਮਰਨ ਕਰਨ ਵਾਲੇ) ਸਾਰੇ ਹੀ ਜੀਵ ਉਸ ਦਇਆ-ਸਰੂਪ ਪ੍ਰਭੂ ਦਾ ਰੂਪ ਬਣ ਜਾਂਦੇ ਹਨ ।
all beings have become kind and compassionate to me.
ਜੈ ਜੈ ਕਾਰੁ ਗੁਸਾਈ ॥
ਇਸ ਵਾਸਤੇ, ਹੇ ਭਾਈ!) ਉਸ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਿਹਾ ਕਰੋ,
Hail! Hail to the Lord of the world,
ਜਿਨਿ ਪੂਰੀ ਬਣਤ ਬਣਾਈ ॥੩॥
ਜਿਸ ਨੇ (ਜੀਵਾਂ ਨੂੰ ਆਪਣੇ ਨਾਲ ਮਿਲਾਣ ਦੀ) ਇਹ ਸੋਹਣੀ ਵਿਓਂਤ ਬਣਾ ਦਿੱਤੀ ਹੈ ।੩।
who created the perfect creation. ||3||
ਤੂ ਭਾਰੋ ਸੁਆਮੀ ਮੋਰਾ ॥
ਹੇ ਪ੍ਰਭੂ! ਤੂੰ ਮੇਰਾ ਵੱਡਾ ਮਾਲਕ ਹੈਂ
You are my Great Lord and Master.
ਇਹੁ ਪੁੰਨੁ ਪਦਾਰਥੁ ਤੇਰਾ ॥
ਤੇਰਾ ਨਾਮ-ਪਦਾਰਥ (ਜੋ ਮੈਨੂੰ ਗੁਰੂ ਦੀ ਰਾਹੀਂ ਮਿਲਿਆ ਹੈ) ਤੇਰੀ ਹੀ ਬਖ਼ਸ਼ਸ਼ ਹੈ
These blessings and wealth are Yours.
ਜਨ ਨਾਨਕ ਏਕੁ ਧਿਆਇਆ ॥
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦਾ ਸਿਮਰਨਾ ਸ਼ੁਰੂ ਕਰ ਦਿੱਤਾ,
Servant Nanak has meditated on the One Lord;
ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
ਉਸ ਨੇ ਸਾਰੇ ਫਲ ਦੇਣ ਵਾਲੀ (ਰੱਬੀ) ਬਖ਼ਸ਼ਸ਼ ਪ੍ਰਾਪਤ ਕਰ ਲਈ ।੪।੧੪।੬੪।
he has obtained the fruitful rewards for all good deeds. ||4||14||64||