ਸੋਰਠਿ ਮਹਲਾ ੫ ॥
Sorat'h, Fifth Mehl:
ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥
ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪੀ੍ਰਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ
The Supreme Lord God has established that home, in which He comes to mind.
ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥
ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ ।੧।
I found the Guru, the ocean of peace, and all my doubts were dispelled. ||1||
ਹਰਿ ਕੇ ਨਾਮ ਕੀ ਵਡਿਆਈ ॥
ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ
This is the glorious greatness of the Naam.
ਆਠ ਪਹਰ ਗੁਣ ਗਾਈ ॥
ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ
Twenty-four hours a day, I sing His Glorious Praises.
ਗੁਰ ਪੂਰੇ ਤੇ ਪਾਈ ॥ ਰਹਾਉ ॥
ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ ।ਰਹਾਉ।
I obtained this from the Perfect Guru. ||Pause||
ਪ੍ਰਭ ਕੀ ਅਕਥ ਕਹਾਣੀ ॥
ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ
God's sermon is inexpressible.
ਜਨ ਬੋਲਹਿ ਅੰਮ੍ਰਿਤ ਬਾਣੀ ॥
ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ ।
His humble servants speak words of Ambrosial Nectar.
ਨਾਨਕ ਦਾਸ ਵਖਾਣੀ ॥
ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ
Slave Nanak has spoken.
ਗੁਰ ਪੂਰੇ ਤੇ ਜਾਣੀ ॥੨॥੨॥੬੬॥
ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ
Through the Perfect Guru, it is known. ||2||2||66||