ਸੋਰਠਿ ਮਹਲਾ ੫ ॥
Sorat'h, Fifth Mehl:
ਆਗੈ ਸੁਖੁ ਗੁਰਿ ਦੀਆ ॥
ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨ-ਰਾਹ ਵਿਚ ਸੁੱਖ ਬਖ਼ਸ਼ ਦਿੱਤਾ
The Guru has blessed me with peace here,
ਪਾਛੈ ਕੁਸਲ ਖੇਮ ਗੁਰਿ ਕੀਆ ॥
ਬੀਤੇ ਸਮੇ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖ਼ਸ਼ਿਆ
and the Guru has arranged peace and pleasure for me hereafter.
ਸਰਬ ਨਿਧਾਨ ਸੁਖ ਪਾਇਆ ॥
ਉਸ ਨੇ ਸਾਰੇ (ਆਤਮਕ) ਖ਼ਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ
I have all treasures and comforts,
ਗੁਰੁ ਅਪੁਨਾ ਰਿਦੈ ਧਿਆਇਆ ॥੧॥
ਹੇ ਸੰਤ ਜਨੋ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ
meditating on the Guru in my heart. ||1||
ਅਪਨੇ ਸਤਿਗੁਰ ਕੀ ਵਡਿਆਈ ॥
ਹੇ ਸੰਤ ਜਨੋ! (ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ
This is the glorious greatness of my True Guru;
ਮਨ ਇਛੇ ਫਲ ਪਾਈ ॥
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।
I have obtained the fruits of my mind's desires.
ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥
ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ
O Saints, His Glory increases day by day. ||Pause||
ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥
ਹੇ ਸੰਤ ਜਨੋ! (ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆ-ਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ ।
All beings and creatures have become kind and compassionate to me; my God has made them so.
ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥
ਹੇ ਨਾਨਕ! (ਅੰਦਰ ਪੈਦਾ ਹੋ ਚੁਕੀ) ਆਤਮਕ ਅਡੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ
Nanak has met with the Lord of the world with intuitive ease, and with Truth, he is pleased. ||2||3||67||