ਸੋਰਠਿ ਮਹਲਾ ੫ ॥
Sorat'h, Fifth Mehl:
ਸੋਈ ਕਰਾਇ ਜੋ ਤੁਧੁ ਭਾਵੈ ॥
ਹੇ ਪ੍ਰਭੂ ਪਾਤਿਸ਼ਾਹ! ਤੂੰ ਮੈਥੋਂ ਉਹੀ ਕੰਮ ਕਰਾਇਆ ਕਰ ਜੋ ਤੈਨੂੰ ਚੰਗਾ ਲੱਗਦਾ ਹੈ
You make me do what pleases You.
ਮੋਹਿ ਸਿਆਣਪ ਕਛੂ ਨ ਆਵੈ ॥
ਮੈਨੂੰ ਕੋਈ ਅਕਲ ਦੀ ਗੱਲ ਕਰਨੀ ਨਹੀਂ ਆਉਂਦੀ
I have no cleverness at all.
ਹਮ ਬਾਰਿਕ ਤਉ ਸਰਣਾਈ ॥
ਹੇ ਪ੍ਰਭੂ! ਅਸੀ (ਤੇਰੇ) ਬੱਚੇ ਤੇਰੀ ਸ਼ਰਨ ਆਏ ਹਾਂ ।
I am just a child - I seek Your Protection.
ਪ੍ਰਭਿ ਆਪੇ ਪੈਜ ਰਖਾਈ ॥੧॥
ਹੇ ਭਾਈ! (ਸ਼ਰਨ ਪਏ ਜੀਵ ਦੀ) ਪ੍ਰਭੂ ਨੇ ਆਪ ਹੀ ਇੱਜ਼ਤ (ਸਦਾ) ਰਖਾਈ ਹੈ ।੧।
God Himself preserves my honor. ||1||
ਮੇਰਾ ਮਾਤ ਪਿਤਾ ਹਰਿ ਰਾਇਆ ॥
ਹੇ ਪ੍ਰਭੂ ਪਾਤਿਸ਼ਾਹ! ਤੂੰ ਹੀ ਮੇਰੀ ਮਾਂ ਹੈਂ, ਤੂੰ ਹੀ ਮੇਰਾ ਪਿਉ ਹੈਂ
The Lord is my King; He is my mother and father.
ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥ ਰਹਾਉ ॥
ਮੇਹਰ ਕਰ ਕੇ ਤੂੰ ਆਪ ਹੀ ਮੇਰੀ ਪਾਲਣਾ ਕਰ ਰਿਹਾ ਹੈਂ । ਹੇ ਪ੍ਰਭੂ! ਮੈਂ ਉਹੀ ਕੁਝ ਕਰਦਾ ਹਾਂ, ਜੋ ਤੂੰ ਮੈਥੋਂ ਕਰਾਂਦਾ ਹੈਂ ।ਰਹਾਉ।
In Your Mercy, You cherish me; I do whatever You make me do. ||Pause||
ਜੀਅ ਜੰਤ ਤੇਰੇ ਧਾਰੇ ॥
ਸਾਰੇ ਜੀਵ ਤੇਰੇ ਹੀ ਆਸਰੇ ਹਨ
The beings and creatures are Your creation.
ਪ੍ਰਭ ਡੋਰੀ ਹਾਥਿ ਤੁਮਾਰੇ ॥
ਹੇ ਪ੍ਰਭੂ! (ਅਸਾਂ ਜੀਵਾਂ ਦੀ ਜ਼ਿੰਦਗੀ ਦੀ) ਡੋਰ ਤੇਰੇ ਹੱਥ ਵਿਚ ਹੈ
O God, their reins are in Your hands.
ਜਿ ਕਰਾਵੈ ਸੋ ਕਰਣਾ ॥
ਹੇ ਭਾਈ! ਅਸੀ ਜੀਵ ਉਹੀ ਕੁਝ ਕਰ ਸਕਦੇ ਹਾਂ ਜੋ ਕੁਝ ਪਰਮਾਤਮਾ ਸਾਥੋਂ ਕਰਾਂਦਾ ਹੈ ।੨।੭।੭੧।
Whatever You cause us to do, we do.
ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਹੀ ਸ਼ਰਨ ਪਏ ਰਹਿੰਦੇ ਹਨ ।
Nanak, Your slave, seeks Your Protection. ||2||7||71||