ਸੋਰਠਿ ਮਹਲਾ ੫ ॥
Sorat'h, Fifth Mehl:
ਗੁਰ ਮਿਲਿ ਪ੍ਰਭੂ ਚਿਤਾਰਿਆ ॥
ਹੇ ਸੰਤ ਜਨੋ! (ਜਿਸ ਮਨੁੱਖ ਨੇ) ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ
Meeting with the Guru, I contemplate God.
ਕਾਰਜ ਸਭਿ ਸਵਾਰਿਆ ॥
ਉਸ ਨੇ ਆਪਣੇ ਸਾਰੇ ਕੰਮ ਸਵਾਰ ਲਏ
All of my affairs have been resolved.
ਮੰਦਾ ਕੋ ਨ ਅਲਾਏ ॥
ਉਹ ਮਨੁੱਖ (ਕਿਸੇ ਨੂੰ) ਕੋਈ ਭੈੜੇ ਬੋਲ ਨਹੀਂ ਬੋਲਦਾ,
No one speaks ill of me.
ਸਭ ਜੈ ਜੈ ਕਾਰੁ ਸੁਣਾਏ ॥੧॥
ਉਹ ਸਾਰੀ ਲੁਕਾਈ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਸੁਣਾਂਦਾ ਰਹਿੰਦਾ ਹੈ
Everyone congratulates me on my victory. ||1||
ਸੰਤਹੁ ਸਾਚੀ ਸਰਣਿ ਸੁਆਮੀ ॥
ਹੇ ਸੰਤ ਜਨੋ! ਮਾਲਕ-ਪ੍ਰਭੂ ਦਾ ਆਸਰਾ ਪੱਕਾ ਆਸਰਾ ਹੈ
O Saints, I seek the True Sanctuary of the Lord and Master.
ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥
ਸਾਰੇ ਜੀਵ ਉਸ ਪ੍ਰਭੂ ਦੇ ਹੱਥ ਵਿਚ ਹਨ, ਅਤੇ, ਉਹ ਪ੍ਰਭੂ ਹਰੇਕ ਜੀਵ ਦੇ ਦਿਲ ਦੀ ਜਾਣਨ ਵਾਲਾ ਹੈ ।ਰਹਾਉ।
All beings and creatures are in His hands; He is God, the Inner-knower, the Searcher of hearts. ||Pause||
ਕਰਤਬ ਸਭਿ ਸਵਾਰੇ ॥
ਹੇ ਸੰਤ ਜਨੋ! (ਜਿਸ ਮਨੁੱਖ ਨੇ ਪ੍ਰਭੂ ਦਾ ਪੱਕਾ ਆਸਰਾ ਲਿਆ, ਪ੍ਰਭੂ ਨੇ ਉਸ ਦੇ) ਸਾਰੇ ਕੰਮ ਸਵਾਰ ਦਿੱਤੇ
He has resolved all of my affairs.
ਪ੍ਰਭਿ ਅਪੁਨਾ ਬਿਰਦੁ ਸਮਾਰੇ ॥
ਪ੍ਰਭੂ ਨੇ ਆਪਣਾ ਇਹ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਹੀ ਚੇਤੇ ਰੱਖਿਆ ਹੋਇਆ ਹੈ
God has confirmed His innate nature.
ਪਤਿਤ ਪਾਵਨ ਪ੍ਰਭ ਨਾਮਾ ॥
(ਹੇ ਸੰਤ ਜਨੋ!) ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ
God's Name is the Purifier of sinners.
ਜਨ ਨਾਨਕ ਸਦ ਕੁਰਬਾਨਾ ॥੨॥੯॥੭੩॥
ਹੇ ਦਾਸ ਨਾਨਕ! (ਆਖ—ਮੈਂ ਉਸ ਤੋਂ) ਸਦਾ ਸਦਕੇ ਜਾਂਦਾ ਹਾਂ ।੨।੯।੭੩।
Servant Nanak is forever a sacrifice to Him. ||2||9||73||