ਮਃ ੩ ॥
Third Mehl:
ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥
(ਇਹ ਕੁਦਰਤਿ ਦਾ ਤਰੀਕਾ ਹੈ ਕਿ) ਵਿਕਾਰਾਂ ਵਿਚ ਫਸਿਆ ਹੋਇਆ ਮਨ ਵਿਕਾਰਾਂ ਵਾਲੇ ਕਰਮ (ਹੀ) ਕਰਦਾ ਹੈ
With the mind encircled by wickedness and evil, people do evil deeds.
ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥
(ਇਸ ਵਾਸਤੇ) ਮਾਇਆ ਦੇ ਪਿਆਰ ਵਿਚ (ਫਸੇ ਰਹਿ ਕੇ) ਜੋ ਮਨੁੱਖ ਪੂਜਾ ਕਰਦੇ ਹਨ, (ਇਸ ਪੂਜਾ ਦਾ ਉਹਨਾਂ ਨੂੰ ਕੁਝ ਲਾਭ ਨਹੀਂ ਹੁੰਦਾ) ਦਰਗਾਹ ਵਿਚ ਸਜ਼ਾ (ਹੀ) ਮਿਲਦੀ ਹੈ
The ignorant worship the love of duality; in the Lord's Court they shall be punished.
ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥
ਆਤਮਾ ਨੂੰ ਚਾਨਣ ਬਖ਼ਸ਼ਣ ਵਾਲੇ ਪ੍ਰਭੂ ਦੀ ਹੀ ਪੂਜਾ ਕਰਨੀ ਚਾਹੀਦੀ ਹੈ, (ਪਰ) ਸਤਿਗੁਰੂ ਤੋਂ ਬਿਨਾ ਸਮਝ ਨਹੀਂ ਪੈਂਦੀ
So worship the Lord, the Light of the soul; without the True Guru, understanding is not obtained.
ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥
ਸਤਿਗੁਰੂ ਦਾ ਭਾਣਾ (ਮੰਨਣਾ)—ਇਹੀ ਜਪੁ ਤਪੁ ਤੇ ਸੰਜਮ ਹੈ, ਪ੍ਰਭੂ ਮਿਹਰ ਕਰੇ ਤਾਂ ਇਹ (ਭਾਣਾ ਮੰਨਣ ਦੀ ਸਮਰੱਥਾ) ਪ੍ਰਾਪਤ ਹੁੰਦੀ ਹੈ
Meditation, penance and austere self-discipline are found by surrendering to the True Guru's Will. By His Grace this is received.
ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥
ਹੇ ਨਾਨਕ ! (ਉਂਞ ਤਾਂ) ਜੋ ਸੇਵਾ ਹਰੀ ਨੂੰ ਚੰਗੀ ਲੱਗੇ ਉਹੀ ਪਰਵਾਨ ਹੁੰਦੀ ਹੈ, (ਪਰ) ਸੇਵਾ ਭੀ ਸੁਰਤਿ ਦੁਆਰਾ ਹੀ (ਭਾਵ, ਸੁਰਤਿ ਨੂੰ ਸਤਿਗੁਰੂ ਦੇ ਭਾਣੇ ਵਿਚ ਟਿਕਾ ਕੇ ਹੀ) ਕੀਤੀ ਜਾ ਸਕਦੀ ਹੈ
O Nanak, serve with this intuitive awareness; only that which is pleasing to the Lord is approved. ||2||