ਸੋਰਠਿ ਮਹਲਾ ੫ ॥
Sorat'h, Fifth Mehl:
ਗੁਰੁ ਪੂਰਾ ਆਰਾਧੇ ॥
ਹੇ ਸੰਤ ਜਨੋ! ਜਿਨ੍ਹਾਂ ਮਨੱੁਖਾਂ ਨੇ ਪੂਰੇ ਗੁਰੂ ਦਾ ਧਿਆਨ ਧਰਿਆ,
I worship and adore the Perfect Guru.
ਕਾਰਜ ਸਗਲੇ ਸਾਧੇ ॥
ਉਹਨਾਂ ਆਪਣੇ ਸਾਰੇ ਕੰਮ ਸਵਾਰ ਲਏ
All my affairs have been resolved.
ਸਗਲ ਮਨੋਰਥ ਪੂਰੇ ॥
ਉਹਨਾਂ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਗਈਆਂ,
All desires have been fulfilled.
ਬਾਜੇ ਅਨਹਦ ਤੂਰੇ ॥੧॥
ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਵਾਜੇ ਇਕ-ਰਸ ਵੱਜਦੇ ਰਹਿੰਦੇ ਹਨ
The unstruck melody of the sound current resounds. ||1||
ਸੰਤਹੁ ਰਾਮੁ ਜਪਤ ਸੁਖੁ ਪਾਇਆ ॥
ਹੇ ਸੰਤ ਜਨੋ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਆ ਟਿਕਦੇ ਹਨ
O Saints, meditating on the Lord, we obtain peace.
ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥
ਉਹ ਆਤਮਕ ਅਡੋਲਤਾ ਵਿਚ ਲੀਨ ਰਹਿ ਕੇ ਆਤਮਕ ਆਨੰਦ ਹਾਸਲ ਕਰਦੇ ਹਨ । ਉਹ ਆਪਣੇ ਸਾਰੇ ਦੁੱਖ ਦੂਰ ਕਰ ਲੈਂਦੇ ਹਨ,
In the home of the Saints, celestial peace is pervading; all pain and suffering is dispelled. ||1||Pause||
ਗੁਰ ਪੂਰੇ ਕੀ ਬਾਣੀ ॥
(ਪਰ) ਹੇ ਨਾਨਕ! ਪੂਰੇ ਗੁਰੂ ਦੀ ਬਾਣੀ (ਕਿਸੇ ਵਿਰਲੇ) ਦਾਸ ਨੇ ਹੀ (ਆਤਮਕ ਅਡੋਲਤਾ ਵਿਚ ਟਿਕ ਕੇ) ਉਚਾਰੀ ਹੈ
The Word of the Perfect Guru's Bani
ਪਾਰਬ੍ਰਹਮ ਮਨਿ ਭਾਣੀ ॥
ਇਹ ਬਾਣੀ ਪਰਮਾਤਮਾ ਦੇ ਮਨ ਵਿਚ (ਭੀ) ਪਿਆਰੀ ਲੱਗਦੀ ਹੈ
is pleasing to the Mind of the Supreme Lord God.
ਨਾਨਕ ਦਾਸਿ ਵਖਾਣੀ ॥
ਇਹ ਬਾਣੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੨।੧੮।੮੨।
Slave Nanak speaks
ਨਿਰਮਲ ਅਕਥ ਕਹਾਣੀ ॥੨॥੧੮॥੮੨॥
ਕਿਉਂਕਿ) ਇਹ (ਪੜ੍ਹਨ ਵਾਲੇ ਦਾ ਜੀਵਨ) ਪਵਿਤ੍ਰ ਕਰਨ ਵਾਲੀ ਹੈ,
the Unspoken, immaculate sermon of the Lord. ||2||18||82||