ਸੋਰਠਿ ਮਹਲਾ ੫ ॥
Sorat'h, Fifth Mehl:
ਸੁਖ ਸਾਂਦਿ ਘਰਿ ਆਇਆ ॥
ਉਹੀ ਪੂਰੀ ਆਤਮਕ ਅਰੋਗਤਾ ਨਾਲ ਆਪਣੇ ਹਿਰਦੇ-ਘਰ ਵਿਚ (ਸਦਾ ਲਈ) ਟਿਕ ਗਿਆ ।
Safe and sound, I have returned home.
ਨਿੰਦਕ ਕੈ ਮੁਖਿ ਛਾਇਆ ॥
ਉਸ ਦੀ ਨਿੰਦਾ ਕਰਨ ਵਾਲੇ ਦੇ ਮੂੰਹ ਉੱਤੇ ਸੁਆਹ ਹੀ ਪਈ
The slanderer's face is blackened with ashes.
ਪੂਰੈ ਗੁਰਿ ਪਹਿਰਾਇਆ ॥
ਹੇ ਸੰਤ ਜਨੋ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਆਦਰ-ਮਾਣ ਬਖ਼ਸ਼ਿਆ
The Perfect Guru has dressed in robes of honor.
ਬਿਨਸੇ ਦੁਖ ਸਬਾਇਆ ॥੧॥
ਉਸ ਦੇ ਸਾਰੇ ਹੀ ਦੁੱਖ ਦੂਰ ਹੋ ਗਏ
All my pains and sufferings are over. ||1||
ਸੰਤਹੁ ਸਾਚੇ ਕੀ ਵਡਿਆਈ ॥
ਹੇ ਸੰਤ ਜਨੋ! (ਵੇਖੋ) ਵੱਡੀ ਸ਼ਾਨ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ,
O Saints, this is the glorious greatness of the True Lord.
ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥
ਜਿਸ ਨੇ (ਆਪਣੇ ਦਾਸ ਦੀ ਸਦਾ ਹੀ) ਹੈਰਾਨ ਕਰ ਦੇਣ ਵਾਲੀ ਸੋਭਾ ਬਣਾ ਦਿੱਤੀ ਹੈ ।੧।ਰਹਾਉ।
He has created such wonder and glory! ||1||Pause||
ਬੋਲੇ ਸਾਹਿਬ ਕੈ ਭਾਣੈ ॥
ਹੇ ਨਾਨਕ! (ਪ੍ਰਭੂ ਦੇ ਜਿਸ ਸੇਵਕ ਨੂੰ ਗੁਰੂ ਨੇ ਇੱਜ਼ਤ ਬਖ਼ਸ਼ੀ, ਉਹ ਸੇਵਕ ਸਦਾ) ਪਰਮਾਤਮਾ ਦੀ ਰਜ਼ਾ ਵਿਚ ਹੀ ਬਚਨ ਬੋਲਦਾ ਹੈ,
I speak according to the Will of my Lord and Master.
ਦਾਸੁ ਬਾਣੀ ਬ੍ਰਹਮੁ ਵਖਾਣੈ ॥
ਉਹ ਸੇਵਕ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ) ਬਾਣੀ ਸਦਾ ਉਚਾਰਦਾ ਹੈ, ਪਰਮਾਤਮਾ ਦਾ ਨਾਮ ਉਚਾਰਦਾ ਹੈ ।
God's slave chants the Word of His Bani.
ਨਾਨਕ ਪ੍ਰਭ ਸੁਖਦਾਈ ॥
ਉਹ ਸਦਾ (ਆਪਣੇ ਸੇਵਕ ਨੂੰ) ਸੁਖ ਦੇਣ ਵਾਲਾ ਹੈ
O Nanak, God is the Giver of peace.
ਜਿਨਿ ਪੂਰੀ ਬਣਤ ਬਣਾਈ ॥੨॥੨੦॥੮੪॥
ਹੇ ਭਾਈ! ਜਿਸ ਪਰਮਾਤਮਾ ਨੇ (ਗੁਰੂ ਦੀ ਸ਼ਰਨ ਪੈ ਕੇ ਨਾਮ-ਸਿਮਰਨ ਦੀ ਇਹ) ਕਦੇ ਉਕਾਈ ਨਾਹ ਖਾਣ ਵਾਲੀ ਵਿਓਂਤ ਬਣਾ ਦਿੱਤੀ ਹੈ
He has created the perfect creation. ||2||20||84||